ਸਕੂਲ ਦੇ ਹੋਸਟਲ ‘ਚ ਲੱਗੀ ਭਿਆਨਕ ਅੱਗ, 13 ਬੱਚਿਆਂ ਦੀ ਮੌਤ

ਬੀਜਿੰਗ ਚੀਨ ਦੇ ਹੇਨਾਨ ਸੂਬੇ ਦੇ ਨਾਨਯਾਂਗ ਸ਼ਹਿਰ ਦੇ ਫਾਂਗਚੇਂਗ ਕਾਊਂਟੀ ਵਿਚ ਸ਼ੁੱਕਰਵਾਰ ਰਾਤ ਨੂੰ ਇਕ ਸਕੂਲ ਦੇ ਹੋਸਟਲ ਵਿਚ ਅੱਗ ਲੱਗਣ ਕਾਰਨ 13 ਬੱਚਿਆਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਨੇ ਸ਼ਨੀਵਾਰ ਸਵੇਰੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ 11 ਵਜੇ ਸਥਾਨਕ ਫਾਇਰ ਵਿਭਾਗ ਨੂੰ ਦੁਸ਼ੂ ਟਾਊਨ ਦੇ ਯਾਂਸ਼ਾਨਪੁ ਪਿੰਡ ‘ਚ ਯਿੰਗਕਾਈ ਸਕੂਲ ਦੇ ਹੋਸਟਲ ‘ਚ ਅੱਗ ਲੱਗਣ ਦੀ ਸੂਚਨਾ ਮਿਲੀ। ਬਚਾਅ ਕਰਮਚਾਰੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ 11:38 ‘ਤੇ ਅੱਗ ‘ਤੇ ਕਾਬੂ ਪਾਇਆ ਗਿਆ।
ਉਨ੍ਹਾਂ ਦੱਸਿਆ ਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਅਤੇ ਫਿਲਹਾਲ ਹਸਪਤਾਲ ‘ਚ ਇਲਾਜ ਅਧੀਨ ਹੈ ਅਤੇ ਉਸ ਦੀ ਹਾਲਤ ਸਥਿਰ ਹੈ। ਸਥਾਨਕ ਪ੍ਰਸ਼ਾਸਨ ਨੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।