ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਵੱਲੋਂ ਮੁਲਾਕਾਤ

ਚੰਡੀਗੜ, : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਅੱਜ ਉਨ•ਾਂ ਦੀ ਸਰਕਾਰੀ ਰਿਹਾਇਸ਼ ਵਿਖੇ ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ (ਪੰਜਾਬ ਚੈਪਟਰ) ਦੇ ਪ੍ਰਧਾਨ ਸ੍ਰੀ ਗੁਰਮੀਤ ਸਿੰਘ ਗਿੱਲ ਨੇ ਮੁਲਾਕਾਤ ਕੀਤੀ।
ਇਸ ਦੌਰਾਨ ਸ੍ਰੀ ਗਿੱਲ ਨੇ ਸਪੀਕਰ ਨਾਲ ਵਿਦੇਸ਼ੀ ਪੰਜਾਬੀਆਂ ਵੱਲੋਂ ਪੰਜਾਬ ਦੀ ਤਰੱਕੀ ਵਿਚ ਪਾਏ ਜਾ ਰਹੇ ਯੋਗਦਾਨ ਬਾਰੇ ਚਰਚਾ ਕੀਤੀ ਅਤੇ ਕਿਹਾ ਕਿ ਸੂਬੇ ਦੀ ਤਰੱਕੀ ਲਈ ਹਰ ਵਿਦੇਸ਼ੀ ਪੰਜਾਬੀ ਮਨੋਂ ਕਾਮਨਾ ਕਰਦਾ ਹੈ। ਉਨ•ਾਂ ਕਿਹਾ ਕਿ ਜਿਸ ਤਰ•ਾਂ ਵਿਦੇਸ਼ੀ ਪੰਜਾਬੀਆਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵਿਸ਼ਵਾਸ ਪ੍ਰਗਟਾਇਆ ਹੈ, ਉਸੇ ਤਰ•ਾਂ 2019 ਦੀਆਂ ਲੋਕ ਸਭਾ ਚੋਣਾਂ ਵਿਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਉਨ•ਾਂ ਰਾਣਾ ਕੇ.ਪੀ. ਸਿੰਘ ਨੂੰ ਅਮਰੀਕਾ ਆਉਣ ਦਾ ਸੱਦਾ ਵੀ ਦਿੱਤਾ।
ਇਸ ਮੌਕੇ ਰਾਣਾ ਕੇ.ਪੀ. ਸਿੰਘ ਨੇ ਸ੍ਰੀ ਗੁਰਮੀਤ ਸਿੰਘ ਗਿੱਲ ਦਾ ਸਨਮਾਨ ਵੀ ਕੀਤਾ। ਮੁਲਾਕਾਤ ਦੌਰਾਨ ਚੰਦਰ ਮੁਖੀ ਸ਼ਰਮਾ, ਸਕੱਤਰ ਜਨਰਲ ਬਾਸਕਟਬਾਲ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਵਨ ਦੀਵਾਨ ਵੀ ਹਾਜ਼ਰ ਸਨ।