‘ਸਭ ਦੇ ਜੀਵਨ ‘ਚ ਆਵੇ ਖੁਸ਼ੀਆਂ ਦੀ ਬਹਾਰ’; PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ

ਨਵੀਂ ਦਿੱਲੀ : ਰੰਗਾਂ ਦੇ ਤਿਉਹਾਰ ਹੋਲੀ ਦੇ ਸ਼ੁਭ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਮੂਹ ਦੇਸ਼ ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪੀ.ਐਮ. ਮੋਦੀ ਨੇ ਇਸ ਮੌਕੇ ‘ਤੇ ਹਰ ਕਿਸੇ ਦੇ ਜੀਵਨ ਵਿੱਚ ਖੁਸ਼ੀਆਂ ਦੀ ਬਹਾਰ ਆਉਣ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਹਿੰਦੀ ਵਿੱਚ ਜਾਰੀ ਕੀਤੇ ਆਪਣੇ ਸੰਦੇਸ਼ ਵਿੱਚ ਕਿਹਾ, “ਹੋਲੀ ਦੇ ਪਵਿੱਤਰ ਤਿਉਹਾਰ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਵਧਾਈਆਂ। ਰੰਗਾਂ ਅਤੇ ਉਤਸ਼ਾਹ ਨਾਲ ਭਰਿਆ ਇਹ ਤਿਉਹਾਰ ਹਰ ਇੱਕ ਦੇ ਜੀਵਨ ਵਿੱਚ ਖੁਸ਼ੀਆਂ ਦੀ ਨਵੀਂ ਬਹਾਰ ਲੈ ਕੇ ਆਵੇ।”
ਉਨ੍ਹਾਂ ਨੇ ਇਸ ਤਿਉਹਾਰ ਦੀ ਖਾਸੀਅਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੋਲੀ ਦਾ ਤਿਉਹਾਰ ਪੂਰੇ ਮਾਹੌਲ ਨੂੰ ਨਵੀਂ ਊਰਜਾ ਨਾਲ ਭਰ ਦਿੰਦਾ ਹੈ ਅਤੇ ਇਹੀ ਇਸ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਜਿਸ ਤਰ੍ਹਾਂ ਹਰ ਪਾਸੇ ਖੁਸ਼ੀਆਂ ਦੇ ਰੰਗ ਬਿਖਰੇ ਹੋਏ ਦਿਖਾਈ ਦਿੰਦੇ ਹਨ, ਉਹ ਹਰ ਕਿਸੇ ਨੂੰ ਜੋਸ਼ ਅਤੇ ਅਨੰਦ ਨਾਲ ਭਰ ਕਰ ਦਿੰਦੇ ਹਨ। ਉਨ੍ਹਾਂ ਨੇ ਉਮੀਦ ਜਤਾਈ ਕਿ ਇਹ ਤਿਉਹਾਰ ਦੇਸ਼ ਵਿੱਚ ਆਪਸੀ ਭਾਈਚਾਰੇ ਅਤੇ ਪਿਆਰ ਦੇ ਰੰਗਾਂ ਨੂੰ ਹੋਰ ਗੂੜ੍ਹਾ ਕਰੇਗਾ।