ਸਰਬੱਤ ਖਾਲਸਾ ਦੇ ਜੱਥੇਦਾਰਾਂ ਵਲੋਂ ਤਲੱਬ ਕਰਨ ‘ਤੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ

3ਅੰਮ੍ਰਿਤਸਰ : ਸਰਬੱਤ ਖਾਲਸਾ ‘ਚ ਥਾਪੇ ਗਏ ਜੱਥੇਦਾਰਾਂ ਨੇ ਬੁੱਧਵਾਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਿਚਾਰ-ਵਟਾਂਦਰਾ ਕੀਤਾ। ਜੱਥੇਦਾਰਾਂ ਨੇ ਪੰਜਾਬ ‘ਚ ਹੋਈ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਸੰਬੰਧੀ ਅੱਜ ਦੇ ਦਿਨ ਮਤਲਬ ਕਿ 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਸੁਖਬੀਰ ਬਾਦਲ ਨਹੀਂ ਆਏ। ਇਸ ਤੋਂ ਬਾਅਦ ਜੱਥੇਦਾਰਾਂ ਵਲੋਂ ਉਨ੍ਹਾਂ ਨੂੰ 20 ਅਗਸਤ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਮੌਕੇ ਜੱਥੇਦਾਰਾਂ ਨੇ ਜੂਨ, 1984 ‘ਚ ਸ਼੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਦੀ ਅਗਵਾਈ ਕਰਨ ਵਾਲੇ ਜਨਰਲ ਕੁਲਦੀਪ ਸਿੰਘ ਬਰਾੜ ਅਤੇ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਪੁਲਸ ਮੁਖੀ ਕੇ. ਪੀ. ਐੱਸ. ਗਿੱਲ ਨੂੰ ਸਿੱਖ ਪੰਥ ‘ਚੋਂ ਛੇਕਣ ਦਾ ਹੁਕਮ ਜਾਰੀ ਕੀਤਾ।