ਸਰਹੱਦ ‘ਤੇ ਤਣਾਅ – ਸਕੂਲ ਬੰਦ

5ਫਿਰੋਜ਼ਪੁਰ  : ਭਾਰਤ-ਪਾਕਿਸਤਾਨ ਸਰਹੱਦ ‘ਤੇ ਤਣਾਅ ਵਧਣ ਕਾਰਨ ਫਿਰੋਜ਼ਪੁਰ ਦੇ ਜ਼ਿਲਾ ਸਿੱਖਿਆ ਅਫਸਰ ਨੇ ਸਰਹੱਦ ਨਾਲ ਲੱਗਦੇ 10 ਕਿਲੋਮੀਟਰ ਦੇ ਘੇਰੇ ਵਿਚ ਆਉਂਦੇ ਸਾਰੇ ਪ੍ਰਾਇਮਰੀ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਹਨ। ਜ਼ਿਲਾ ਅਫਸਰ ਨੇ ਇਹ ਹੁਕਮ ਜਾਰੀ ਕਰਦਿਆਂ ਸਕੂਲ ਸਟਾਫ ਤੇ ਅਧਿਆਪਕਾਂ ਦੀਆਂ ਛੁੱਟੀਆਂ ਰੱਦ ਕਰਦੇ ਹੋਏ ਉਹਨਾਂ ਨੂੰ ਸਕੂਲਾਂ ਵਿਚ ਹਾਜਰ ਹੋਣ ਲਈ ਕਿਹਾ ਹੈ ਜਦ ਕਿ ਬੱਚਿਆਂ ਨੂੰ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
ਪਤਾ ਲੱਗਾ ਹੈ ਕਿ ਪੰਜਾਬ ਅੰਦਰ ਪੈਂਦੀ ਸਮੁੱਚੀ ਭਾਰਤ-ਪਾਕਿਸਤਾਨ ਸਰਹੱਦ ਤੇ ਹੀ 10 ਕਿਲੋਮੀਟਰ ਦੇ ਇਲਾਕੇ ਦੇ ਅੰਦਰ ਸਕੂਲ ਬੰਦ ਕਰਾ ਦਿੱਤੇ ਗਏ ਹਨ ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ।