ਜਲੰਧਰ – ਪੰਜਾਬ ਵਿਚ ਸਵਾਈਨ ਫਲੂ ਦਾ ਕਹਿਰ ਜਾਰੀ ਹੈ। ਇਸ ਦੌਰਾਨ ਅੱਜ ਜਲੰਧਰ ਦੇ ਨੌਜਵਾਨ ਗੌਰਵ ਦੀ ਸਵਾਈਨ ਫਲੂ ਕਾਰਨ ਮੌਤ ਹੋ ਗਈ। ਇਸ ਦੌਰਾਨ ਗੌਰਵ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਉਤੇ ਦੁੱਖਾਂ ਦਾ ਕਹਿਰ ਟੁੱਟ ਗਿਆ, ਕਿਉਂਕਿ ਇਸ ਨੌਜਵਾਨ ਦਾ 14 ਫਰਵਰੀ ਨੂੰ ਵਿਆਹ ਹੋਣ ਵਾਲਾ ਸੀ। ਪਰਿਵਾਰ ਵਿਆਹ ਦੀਆਂ ਤਿਆਰੀਆਂ ਵਿਚ ਰੁਝਿਆ ਹੋਇਆ ਸੀ ਕਿ ਸਵਾਈਨ ਫਲੂ ਕਾਰਨ ਇਸ ਪਰਿਵਾਰ ਦੇ ਘਰ ਸੱਥਰ ਵਿਛ ਗਏ।
ਸ਼ਹੀਦ ਊਧਮ ਸਿੰਘ ਨਗਰ ਦੇ ਰਹਿਣ ਵਾਲੇ ਗੌਰਵ ਨੂੰ ਕੁਝ ਦਿਨ ਪਹਿਲਾਂ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਸੀ, ਪਰ ਬਾਅਦ ਵਿਚ ਉਸ ਦੀ ਸਿਹਤ ਵਿਗੜਨ ਕਾਰਨ ਉਸ ਨੂੰ ਲੁਧਿਆਣਾ ਵਿਖੇ ਦਾਖਲ ਕਰਾਇਆ ਗਿਆ ਅਤੇ ਅੱਜ ਸਵਾਈਨ ਫਲੂ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ।















