ਸਵੀਡਨ ਦੇ ਸ਼ਾਪਿੰਗ ਸੈਂਟਰ ‘ਚ ਗੋਲੀਬਾਰੀ, 2 ਜ਼ਖਮੀ

ਸਕਾਟਹੋਮ-ਸਵੀਡਨ ਦੇ ਮਾਲਮੋ ਸ਼ਹਿਰ ਦੇ ਇਕ ਸ਼ਾਪਿੰਗ ਸੈਂਟਰ ‘ਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਪੁਲਸ ਦਾ ਕਹਿਣਾ ਹੈ ਕਿ ਸ਼ਾਪਿੰਗ ਸੈਂਟਰ ‘ਚ ਗੋਲੀਬਾਰੀ ਦੀ ਘਟਨਾ ‘ਚ ਦੋ ਲੋਕ ਜ਼ਖਮੀ ਹੋ ਗਏ ਹਨ। ਸ਼ੁੱਕਰਵਾਰ ਦੁਪਹਿਰ ਵਾਪਰੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਇਕ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਪੁਲਸ ਨੇ ਕਿਹਾ ਕਿ ਘਟਨਾ ਗੈਂਗਵਾਰ ਨਾਲ ਸਬੰਧਿਤ ਜੁੜੀ ਜਾਪਦੀ ਹੈ। ਮਾਲਮੋ ਪੁਲਸ ਨੇ ਕਿਹਾ ਕਿ ਪੁਲਸ ਚਸ਼ਮਦੀਦਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਨਿਗਰਾਨੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।