ਚੰਡੀਗਡ਼,- ਯੂਥ ਵਿੰਗ ਅਕਾਲੀ ਦਲ ਦੇ ਕੋਆਰਡੀਨੇਟਰ ਅਤੇ ਸਾਬਕਾ ਪ੍ਰਧਾਨ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਵਾਧਾ ਕਰਕੇ ਦੋ ਹੋਰ ਨਵੇਂ ਮੇਂਬਰ ਦੀ ਨਿਯੁਕਤੀ ਕਰ ਦਿਤੀ ਹੈ। ਸ. ਢਿੱਲੋਂ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੇ ਮਾਲਵਾ ਜੋਨ 3 ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਅਤੇ ਸ. ਬਲਤੇਜ ਸਿੰਘ ਮਹਿਮੂਦਪੁਰ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।















