ਸ਼ਹਿਬਾਜ਼ ਸ਼ਰੀਫ ਸਮੇਤ ਅੰਤਰਰਾਸ਼ਟਰੀ ਨੇਤਾਵਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਦੇ ਦਿਹਾਂਤ ‘ਤੇ ਪ੍ਰਗਟਾਇਆ ਸੋਗ

ਇੰਟਰਨੈਸ਼ਨਲ ਡੈਸਕ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਜੀ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਹਰ ਕਿਸੇ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੰਤਰਰਾਸ਼ਟਰੀ ਪੱਧਰ ‘ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਨੇ ਉਹਨਾਂ ਨਾਲ ਦੁੱਖ ਸਾਂਝਾ ਕੀਤਾ। ਦੁੱਖ ਦੀ ਇਸ ਘੜੀ ਵਿਚ ਉਹਨਾਂ ਨੇ ਟਵੀਟ ਕਰਦਿਆਂ ਮੋਦੀ ਨਾਲ ਹਮਦਰਦੀ ਪ੍ਰਗਟ ਕੀਤੀ। ਆਪਣੇ ਟਵੀਟ ਵਿਚ ਸ਼ਰੀਫ ਨੇ ਲਿਖਿਆ ਕਿ ਮਾਂ ਨੂੰ ਗੁਆਉਣ ਤੋਂ ਵੱਡਾ ਕੋਈ ਘਾਟਾ ਨਹੀਂ ਹੈ। ਮੈਂ ਪ੍ਰਧਾਨ ਮੰਤਰੀ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦਾ ਹਾਂ।।
ਇਸੇ ਤਰ੍ਹਾਂ ਪੁਸ਼ਪਾ ਕਮਲ ਦਹਿਲ ਨੇ ਟਵਿੱਟਰ ‘ਤੇ ਲਿਖਿਆ ਕਿਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਹੀਰਾਬੇਨ ਮੋਦੀ ਦੀ ਸ਼ੁੱਕਰਵਾਰ (30 ਦਸੰਬਰ) ਸਵੇਰੇ 3:30 ਵਜੇ ਅਹਿਮਦਾਬਾਦ ਦੇ ਯੂ.ਐਨ. ਮਹਿਤਾ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਨੇ ਵੀ ਪ੍ਰਧਾਨ ਮੰਤਰੀ ਦੀ ਮਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ, ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ ਕਿ “ਪ੍ਰਧਾਨ ਮੰਤਰੀ @PMOIndia ਦੀ ਪਿਆਰੀ ਮਾਂ, ਸ਼੍ਰੀਮਤੀ ਹੀਰਾਬਾ ਮੋਦੀ ਦੇ ਦਿਹਾਂਤ ਬਾਰੇ ਜਾਣ ਕੇ ਮੈਂ ਬਹੁਤ ਦੁਖੀ ਹਾਂ। ਦੁੱਖ ਦੀ ਇਸ ਘੜੀ ਵਿੱਚ ਮੈਂ ਪ੍ਰਧਾਨ ਮੰਤਰੀ ਮੋਦੀ ਜੀ ਅਤੇ ਪਰਿਵਾਰ ਦੇ ਮੈਂਬਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਵਿਛੜੀ ਆਤਮਾ ਦੀ ਸਦੀਵੀ ਸ਼ਾਂਤੀ ਲਈ ਪ੍ਰਾਰਥਨਾ ਕਰਦਾ ਹਾਂ।”
ਇੱਥੇ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਸ਼ੁੱਕਰਵਾਰ ਤੜਕੇ ਇੱਥੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 100 ਸਾਲ ਸੀ। ਹੀਰਾਬੇਨ ਨੂੰ ਕੁਝ ਸਿਹਤ ਸਮੱਸਿਆਵਾਂ ਕਾਰਨ ਬੁੱਧਵਾਰ ਸਵੇਰੇ ਅਹਿਮਦਾਬਾਦ ਦੇ ‘ਯੂ.ਐੱਨ. ਮਹਿਤਾ ਇੰਸਟੀਚਿਊਟ ਆਫ ਕਾਰਡੀਓਲੋਜੀ ਐਂਡ ਰਿਸਰਚ ਸੈਂਟਰ’ ‘ਚ ਦਾਖਲ ਕਰਵਾਇਆ ਗਿਆ ਸੀ। ਆਪਣੇ ਬੁਲੇਟਿਨ ਵਿੱਚ ਹਸਪਤਾਲ ਨੇ ਕਿਹਾ ਕਿ “ਹੀਰਾਬੇਨ ਮੋਦੀ ਦਾ ਯੂ.ਐੱਨ. ਮਹਿਤਾ ਹਾਰਟ ਹਸਪਤਾਲ ਵਿਚ ਇਲਾਜ ਦੌਰਾਨ 30 ਦਸੰਬਰ 2022 ਨੂੰ ਤੜਕੇ 3.30 ਵਜੇ ਦਿਹਾਂਤ ਹੋ ਗਿਆ