ਇਸ ਸਾਲ ਦੇ ਸ਼ੁਰੂ ‘ਚ ਪੰਜਾਬੀ ਗਾਇਕ, ਅਦਾਕਾਰ, ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਗਿੱਪੀ ਗਰੇਵਾਲ ਦਾ ਜਨਮਦਿਨ ਸੀ। 2 ਜਨਵਰੀ 1983 ਨੂੰ ਜਨਮਿਆ ਗਿੱਪੀ 40 ਸਾਲਾਂ ਦਾ ਹੋ ਗਿਐ। ਆਪਣੇ ਜਨਮਦਿਨ ਮੌਕੇ ਗਿੱਪੀ ਗਰੇਵਾਲ ਨੇ ਪ੍ਰਸ਼ੰਸਕਾਂ ਨੂੰ ਇੱਕ ਸਰਪ੍ਰਾਈਜ਼ ਦਿੱਤਾ। ਗਿੱਪੀ ਗਰੇਵਾਲ ਨੇ ਆਪਣੀ ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ ਸ਼ੇਰਾਂ ਦੀ ਕੌਮ ਪੰਜਾਬੀ ਦੀ ਪਹਿਲੀ ਝਲਕ ਅਤੇ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਇਹ ਫ਼ਿਲਮ 12 ਅਪ੍ਰੈਲ 2024 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਫ਼ਿਲਮ ਦੀ ਕਹਾਣੀ ਨੂੰ ਗਿੱਪੀ ਗਰੇਵਾਲ ਵਲੋਂ ਲਿਖਿਆ ਗਿਆ ਹੈ ਜਿਸ ਨੂੰ ਡਾਇਰੈਕਟ ਵੀ ਖ਼ੁਦ ਗਿੱਪੀ ਵਲੋਂ ਹੀ ਕੀਤਾ ਜਾਵੇਗਾ। ਫ਼ਿਲਮ ਅਮਰਦੀਪ ਗਰੇਵਾਲ ਵਲੋਂ ਪ੍ਰੋਡਿਊਸ ਕੀਤੀ ਜਾਵੇਗੀ ਜੋ ਈਸਟ ਸਨਸ਼ਾਈਨ ਪ੍ਰੋਡਕਸ਼ਨਜ਼ ਦੀ ਪੇਸ਼ਕਸ਼ ਹੈ। ਪੋਸਟਰ ਦੀ ਗੱਲ ਕਰੀਏ ਤਾਂ ਇਸ ‘ਚ ਗਿੱਪੀ ਗਰੇਵਾਲ ਦੀ ਲੁੱਕ ਜ਼ਬਰਦਸਤ ਹੈ ਜਿਸ ਵਿੱਚ ਗਿੱਪੀ ਗਰੇਵਾਲ ਨੂੰ ਇੱਕ ਯੌਧੇ ਦੀ ਲੁੱਕ ‘ਚ ਦੇਖਿਆ ਜਾ ਸਕਦਾ ਹੈ।
ਇਹ ਕਿਰਦਾਰ ਗਿੱਪੀ ਗਰੇਵਾਲ ਵਲੋਂ ਨਿਭਾਏ ਗਏ ਹੁਣ ਤਕ ਸਾਰੇ ਕਿਰਦਾਰਾਂ ਨਾਲੋਂ ਬਿਲਕੁਲ ਵੱਖਰਾ ਹੋਣ ਵਾਲਾ ਹੈ।











