ਨੈਸ਼ਨਲ ਡੈਸਕ : ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਨੂੰ ਲੈ ਕੇ ਇਕ ਵੱਡਾ ਫ਼ੈਸਲਾ ਸੁਣਾਇਆ ਹੈ, ਜਿਸ ਨਾਲ ਕੁੱਤਿਆਂ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਬਹੁਤ ਖ਼ੁਸ਼ੀ ਹੋਵੇਗੀ। ਅਦਾਲਤ ਨੇ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਸ਼ੈਲਟਰ ਹੋਮ ਵਿੱਚ ਭੇਜੇ ਗਏ ਕੁੱਤਿਆਂ ਨੂੰ ਛੱਡ ਦਿੱਤਾ ਜਾਵੇਗਾ। ਸ਼ੈਲਟਰ ਹੋਮ ਵਿੱਚ ਸਿਰਫ਼ ਬੀਮਾਰ ਹੋਏ ਅਤੇ ਹਮਲਾਵਰ ਕੁੱਤਿਆਂ ਨੂੰ ਹੀ ਰੱਖਿਆ ਜਾਵੇਗਾ। ਕੁੱਤਿਆਂ ਨੂੰ ਨਸਬੰਦੀ ਤੋਂ ਬਾਅਦ ਉਹਨਾਂ ਦੀਆਂ ਥਾਵਾਂ ‘ਤੇ ਹੀ ਛੱਡ ਦਿੱਤਾ ਜਾਵੇਗਾ।
ਦੱਸ ਦੇਈਏ ਕਿ ਇਹ ਫ਼ੈਸਲਾ ਜਸਟਿਸ ਵਿਕਰਮ ਨਾਥ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਵਲੋਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਇਹ ਫ਼ੈਸਲਾ ਨਾ ਸਿਰਫ਼ ਕੁੱਤਿਆਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ, ਸਗੋਂ ਮਨੁੱਖੀ ਸੁਰੱਖਿਆ ਅਤੇ ਵਾਤਾਵਰਣ ਸੰਤੁਲਨ ਬਣਾਈ ਰੱਖਣ ਲਈ ਵੀ ਮਹੱਤਵਪੂਰਨ ਮੰਨਿਆ ਜਾਂਦਾ ਹੈ।















