ਰਿਆਦ : ਸਾਊਦੀ ਅਰਬ ਸਰਕਾਰ ਨੇ ਦੇਸ਼ ਵਿਚ 12 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਸ਼ੁਰੂ ਕੀਤੇ ਜਾਣ ਦੀ ਘੋਸ਼ਣਾ ਕੀਤੀ ਹੈ। ਸਾਊਦੀ ਸਿਹਤ ਮੰਤਰਾਲਾ ਨੇ ਆਪਣੇ ਅਧਿਕਾਰਤ ਟਵਿੱਟਰ ਪੇਜ਼ ’ਤੇ ਲਿਖਿਆ, ‘ਸਿਹਤ ਮੰਤਰਾਲਾ ਨੇ ਫਾਈਜ਼ਰ ਕੋਵਿਡ ਵੈਕਸੀਨ ਨਾਲ 12 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਦੀ ਸ਼ੁਰੂ ਕਰ ਦਿੱਤੀ ਹੈ।’
ਮੰਤਰਾਲਾ ਮੁਤਾਬਕ ਦੇਸ਼ ਵਿਚ ਹੁਣ ਤੱਕ 1.70 ਕਰੋੜ ਲੋਕਾਂ ਨੂੰ ਕੋਵਿਡ ਵੈਕਸੀਨ ਦੇ ਡੋਜ਼ ਦਿੱਤੇ ਜਾ ਚੁੱਕੇ ਹਨ। ਜੌਨਸ ਹਾਪਕਿੰਨਜ਼ ਯੂਨੀਵਰਸਿਟੀ ਮੁਤਾਬਕ ਸਾਊਦੀ ਅਰਬ ਵਿਚ ਹੁਣ ਤੱਕ 4,83,221 ਲੋਕ ਕੋਰੋਨਾ ਨਾਲ ਪੀੜਤ ਹੋਏ ਹਨ ਅਤੇ 7775 ਮਰੀਜ਼ ਆਪਣੀ ਜਾਨ ਗਵਾ ਚੁੱਕੇ ਹਨ।















