ਪਟਿਆਲਾ – ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਅਦਾਲਤ ਨੇ ਸਾਬਕਾ ਐਸ.ਐਸ.ਪੀ ਸੁਰਜੀਤ ਸਿੰਘ ਗਰੇਵਾਲ ਦੇ ਪੁਲਿਸ ਰਿਮਾਂਡ ਵਿਚ ਤਿੰਨ ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ| ਇਸ ਤੋਂ ਪਹਿਲਾਂ ਸੁਰਜੀਤ ਸਿੰਘ ਗਰੇਵਾਲ ਨੂੰ 5 ਦਿਨ ਦੇ ਰਿਮਾਂਡ ਉਤੇ ਭੇਜਿਆ ਗਿਆ ਸੀ ਅਤੇ ਅੱਜ ਵਿਜੀਲੈਂਸ ਬਿਓਰੋ ਪਟਿਆਲਾ ਨੇ ਮੁੜ ਤੋਂ ਗਰੇਵਾਲ ਨੂੰ ਅਦਾਲਤ ਵਿਚ ਪੇਸ਼ ਕੀਤਾ| ਗਰੇਵਾਲ ਨੂੰ 26 ਅਪ੍ਰੈਲ ਨੁੰ ਮੁੜ ਤੋਂ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ|
ਵਿਜੀਲੈਂਸ ਬਿਓਰਾ ਦਾ ਕਹਿਣਾ ਹੈ ਕਿ ਸਰਕਾਰੀ ਨੌਕਰੀ ਦੌਰਾਨ ਸੁਰਜੀਤ ਸਿੰਘ ਗਰੇਵਾਲ ਵਲੋਂ ਬਣਾਈ ਬੇਨਾਮੀ ਜਾਇਦਾਦ ਸਬੰਧੀ ਹੋਰ ਪੁੱਛਗਿੱਛ ਚਾਹੀਦੀ ਹੈ, ਜਿਸ ਤੇ ਮਾਣਯੋਗ ਅਦਾਲਤ ਨੇ ਪੁਲਿਸ ਰਿਮਾਂਡ ਵਿਚ ਤਿੰਨ ਦਿਨ ਦਾ ਹੋਰ ਵਾਧਾ ਕਰ ਦਿੱਤਾ|















