ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਗੁਰਦੇਵ ਸਿੰਘ ਬਾਦਲ ਦਾ ਦੇਹਾਂਤ

ਚੰਡੀਗੜ੍ਹ  : ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਗੁਰਦੇਵ ਸਿੰਘ ਬਾਦਲ ਦਾ ਅੱਜ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਵਿਚ ਦੇਹਾਂਤ ਹੋ ਗਿਆ| ਉਹ 85 ਵਰ੍ਹਿਆਂ ਦੇ ਸਨ| ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ|
ਦੱਸਣਯੋਗ ਹੈ ਕਿ ਗੁਰਦੇਵ ਸਿੰਘ ਬਾਦਲ ਵਿਧਾਨ ਸਭਾ ਹਲਕਾ ਪੰਜਗਰਾਈਂ ਤੋਂ ਪੰਜ ਵਾਰੀ ਵਿਧਾਇਕ ਰਹੇ ਹਨ|