ਸਿਹਤ ਵਿਭਾਗ ਪੰਜਾਬ ਵਲੋਂ ਭਰਤੀ ਕੀਤੇ ਜਾਣਗੇ 328 ਨਵੇਂ ਡਾਕਟਰ

5ਚੰਡੀਗੜ : ਸਿਹਤ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਦੇ ਮੰਤਵ ਨਾਲ 328 ਹੋਰ ਨਵੇਂ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਨ•ਾਂ ਡਾਕਟਰਾਂ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ ਦੇ ਜ਼ਰਿਏ ਭਰਤੀ ਕੀਤਾ ਜਾ ਰਿਹਾ ਹੈ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ  ਵਿਨੀ  ਮਹਾਜਨ ਨੇ ਦੱਸਿਆ ਕਿ ਐਮਬੀਬੀਐਸ ਡਿਗਰੀ ਪ੍ਰਾਪਤ ਗਰੁੱਪ ਏ ਦੇ 328 ਮੈਡੀਕਲ ਅਫ਼ਸਰਾਂ ਦੀ ਰੇਗੂਲਰ ਭਰਤੀ ਕੀਤੀ ਜਾ ਰਹੀ ਹੈ। ਇਸ ਦੇ ਲਈ ਬੇਨਤੀ ਪੱਤਰ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਇਹ ਬੇਨਤੀ ਪੱਤਰ 2 ਫਰਵਰੀ 2016 ਤੱਕ ਕੀਤੀ ਜਾ ਸਕਦੀ ਹੈ। ਇਸ ਤੋਂ ਬਾਅਦ ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਮੈਰਿਟ ਦੇ ਆਧਾਰ ਤੇ ਡਾਕਟਰਾਂ ਦੀ ਭਰਤੀ ਕਰਕੇ ਪੰਜਾਬ ਦੇ ਵੱਖ-ਵੱਖ ਹਸਪਤਾਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ।
ਸ੍ਰੀਮਤੀ  ਵਿਨੀ  ਮਹਾਜਨ ਨੇ ਦੱਸਿਆ ਕਿ ਪੰਜਾਬ ਵਿੱਚ ਸਿਹਤ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਨਵੀਂ ਭਰਤੀ ਕੀਤੀ ਜਾ ਰਹੀ ਹੈ। ਇਨ•ਾਂ ਡਾਕਟਰਾਂ ਨੂੰ ਪੰਜਾਬ ਦੇ ਵੱਖ-ਵੱਖ ਹਸਪਤਾਲਾਂ ਵਿੱਚ ਲੋੜ ਅਨੁਸਾਰ ਤੈਨਾਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ ਅਤੇ ਜ਼ਮੀਨੀ ਪੱਧਰ ਤੇ ਲੋਕਾਂ ਦੀ ਸਿਹਤ ਵਿੱਚ ਸੁਧਾਰ ਲਿਆਂਦਾ ਜਾ ਸਕੇ।
ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵਲੋਂ ਪਿਛਲੇ ਕੁਝ ਸਮੇਂ ਦੌਰਾਨ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਦੀ ਕਮੀ ਨੂੰ ਮੁੱਖ ਰੱਖਦੇ ਹੋਏ ਵੱਡੇ ਪੱਧਰ ਤੇ ਡਾਕਟਰਾਂ, ਨਰਸਾਂ ਤੇ ਹੋਰ ਪੈਰਾਮੈਡੀਕਲ ਸਟਾਫ ਦੀਆਂ ਭਰਤੀਆਂ ਕੀਤੀ ਗਈਆਂ ਹਨ, ਤਾਂ ਜੋ ਵੱਖ ਵੱਖ ਹਸਪਤਾਲਾਂ ਵਿੱਚ ਲੋੜ ਅਨੁਸਾਰ ਡਾਕਟਰਾਂ, ਨਰਸਾਂ ਤੇ ਪੈਰਾ ਮੈਡੀਕਲ ਸਟਾਫ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ।