ਅੰਮ੍ਰਿਤਸਰ- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਭਾਈ ਚਰਨਜੀਤ ਸਿੰਘ ਜੋ ਲੰਗਰ ਹਾਲ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸੇਵਾ ਕਰਦਿਆਂ ਅਚਾਨਕ ਕੜਾਹੇ ‘ਚ ਡਿੱਗ ਗਏ ਸਨ, ਨੂੰ ਮਿਲਣ ਲਈ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਗਏ। ਸਿੰਘ ਸਾਹਿਬ ਨੇ ਭਾਈ ਚਰਨਜੀਤ ਸਿੰਘ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿਚ ਸਮੁੱਚਾ ਸਿੱਖ ਜਗਤ ਤੁਹਾਡੇ ਨਾਲ ਹੈ।
ਭਾਈ ਚਰਨਜੀਤ ਸਿੰਘ ਇਸ ਵਕਤ ਚੜ੍ਹਦੀ ਕਲਾ ਵਿਚ ਹਨ ਅਤੇ ਪਹਿਲਾਂ ਨਾਲੋਂ ਸਿਹਤ ਵਿਚ ਕਾਫੀ ਸੁਧਾਰ ਹੋਇਆ ਹੈ। ਉਨ੍ਹਾਂ ਨੇ ਸਿੰਘ ਸਾਹਿਬ ਨਾਲ ਗੱਲਬਾਤ ਵੀ ਕੀਤੀ ਤੇ ਉਨ੍ਹਾਂ ਦੀ ਸਿਹਤ ਸਬੰਧੀ ਸਿੰਘ ਸਾਹਿਬ ਨੇ ਡਾ. ਬਲਜੀਤ ਸਿੰਘ ਨਾਲ ਵਿਚਾਰ-ਵਟਾਂਦਰਾ ਵੀ ਕੀਤਾ।
ਇਸ ਮੌਕੇ ਸਿੰਘ ਸਾਹਿਬ ਨਾਲ ਭਾਈ ਭੁਪਿੰਦਰ ਸਿੰਘ ਨਿੱਜੀ ਸਹਾਇਕ, ਭਾਈ ਗੁਰਬਚਨ ਸਿੰਘ ਇੰਚਾਰਜ ਤੇ ਭਾਈ ਸਤਿੰਦਰਪਾਲ ਸਿੰਘ ਨਿੱਜੀ ਸਹਾਇਕ ਵੀ ਮੌਜੂਦ ਸਨ।















