ਸਿੱਧੂ ਮੂਸੇਵਾਲਾ ਕਤਲ ਕੇਸ ’ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜਲੰਧਰ ਪੁਲਸ ਨੂੰ ਮਿਲਿਆ ਟ੍ਰਾਂਜ਼ਿਟ ਰਿਮਾਂਡ

ਜਲੰਧਰ/ਮੋਗਾ- ਸਿੱਧੂ ਮੂਸੇਵਾਲ ਕਤਲ ਕੇਸ ’ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਦੋ ਵਾਰ ਟਰਾਂਜ਼ਿਟ ਰਿਮਾਂਡ ਹਾਸਲ ਕਰਨ ’ਚ ਅਸਫ਼ਲ ਰਹੀ ਜਲੰਧਰ ਦੀ ਪੁਲਸ ਨੂੰ ਹੁਣ ਆਖ਼ਿਰਕਾਰ ਬਿਸ਼ਨੋਈ ਦਾ ਰਿਮਾਂਡ ਮਿਲ ਹੀ ਗਿਆ ਹੈ। ਦਰਅਸਲ ਲਾਰੈਂਸ ਬਿਸ਼ਨੋਈ ਨੂੰ ਅੱਜ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੋਗਾ ਦੇ ਬਾਘਾਪੁਰਾਣਾ ਦੀ ਅਦਾਲਤ ’ਚ ਬਿਸ਼ਨੋਈ ਨੂੰ ਪੇਸ਼ ਕੀਤਾ ਗਿਆ ਸੀ। ਲਾਰੈਂਸ 12 ਅਕਤੂਬਰ ਤੋਂ ਪੁਲਸ ਰਿਮਾਂਡ ’ਤੇ ਚੱਲ ਰਿਹਾ ਸੀ ਅਤੇ ਅੱਜ 21 ਤਾਰੀਖ਼ ਨੂੰ ਮੁੜ ਤੋਂ ਬਾਘਾਪੁਰਾਣਾ ਕੋਰਟ ’ਚ ਪੇਸ਼ ਕੀਤਾ ਗਿਆ।
ਇਥੋਂ ਜਲੰਧਰ ਦੀ ਪੁਲਸ ਨੂੰ ਅਦਾਲਤ ਨੇ ਉਸ ਦਾ ਟ੍ਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ। ਹੁਣ ਜਲੰਧਰ ਦੀ ਪੁਲਸ ਨੂੰ ਲਾਰੈਂਸ ਨੂੰ ਲੈ ਕੇ ਜਲੰਧਰ ਆਵੇਗੀ ਅਤੇ ਟ੍ਰਾਂਜ਼ਿਟ ਰਿਮਾਂਡ ’ਤੇ ਇਕ ਪੁਰਾਣੇ ਮਾਮਲੇ ’ਚ ਪੁੱਛਗਿੱਛ ਕਰੇਗੀ। ਇਥੇ ਦੱਸਣਯੋਗ ਹੈ ਕਿ 2 ਅਪ੍ਰੈਲ ਨੂੰ ਹੋਏ ਬਾਘਾਪੁਰਾਣਾ ਦੇ ਮਾੜੀ ਮੁਸਤਫ਼ਾ ’ਚ ਗੈਂਗਸਟਰਰ ਹਰਜੀਤ ਪੇਂਟਾ ਦਾ ਕਤਲ ਹੋਇਆ ਸੀ। ਇਸੇ ਕੇਸ ’ਚ ਮਨਪ੍ਰੀਤ ਕੁੱਸਾ ਅਤੇ ਗੈਂਗਸਟਰ ਜਗਰੂਪ ਰੂਪਾ ਸ਼ਾਮਲ ਸਨ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇਕ ਪੁਲਸ ਵਾਲੇ ਨੇ ਲਾਰੈਂਸ ਬਿਸ਼ਨੋਈ ਦੇ ਨਾਲ ਗੱਲਬਾਤ ਕਰਦੇ ਹੋਏ ਨਜ਼ਰ ਆਏ ਸਨ। ਇਸੇ ਕਰਕੇ ਹੀ ਅੱਜ ਮੀਡੀਆ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਉਥੇ ਹੀ ਲਾਰੈਂਸ ਬਿਸ਼ਨੋਈ ਨੂੰ ਜਲੰਧਰ ਪੁਲਸ ਨੇ ਟ੍ਰਾਂਜ਼ਿਟ ਰਿਮਾਂਡ ’ਤੇ ਲੈ ਗਈ ਹੈ।