ਚੰਡੀਗੜ੍ਹ : ਚੁਫੇਰਿਓਂ ਵਿਰੋਧ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਮੁੜ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਮੈਂਬਰ ਨਿਯੁਕਤ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹੁਕਮ ਜਾਰੀ ਕਰਕੇ ਸੀਚੇਵਾਲ ਨੂੰ ਤੁਰੰਤ ਪ੍ਰਭਾਵ ਨਾਲ ਪੀ.ਪੀ. ਸੀ. ਬੀ. ਦਾ ਮੈਂਬਰ ਥਾਪਿਆ ਗਿਆ ਹੈ।
ਦੱਸਣਯੋਗ ਹੈ ਕਿ ਨੈਸ਼ਨਲ ਗ੍ਰੀਨ ਟ੍ਰਬਿਊਨਲ ਵਲੋਂ ਪੰਜਾਬ ਸਰਕਾਰ ਨੂੰ 50 ਕਰੋੜ ਰੁਪਏ ਦਾ ਜੁਰਮਾਨਾ ਲਗਾਉਣ ਤੋਂ ਬਾਅਦ ਸੀਚੇਵਾਲ ਦੀ ਅਹੁਦੇ ਤੋਂ ਛੁੱਟੀ ਕਰ ਦਿੱਤੀ ਗਈ ਸੀ, ਜਿਸ ਦਾ ਵਿਰੋਧੀਆਂ ਵਲੋਂ ਹੀ ਨਹੀਂ ਸਗੋਂ ਆਮ ਜਨਤਾ ਵਲੋਂ ਵੀ ਵਿਰੋਧ ਕੀਤਾ ਜਾ ਰਿਹਾ ਸੀ। ਇਸ ਵਿਰੋਧ ਤੋਂ ਬਾਅਦ ਪੰਜਾਬ ਸਰਕਾਰ ਨੇ ਯੂ-ਟਰਨ ਲੈਂਦੇ ਹੋਏ ਮੁੜ ਸੰਤ ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਮੈਂਬਰ ਨਿਯੁਕਤ ਕਰ ਦਿੱਤਾ ਹੈ।















