ਅੰਮ੍ਰਿਤਸਰ -ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਇਕ ਹੰਗਾਮੀ ਮੀਟਿੰਗ ਅੰਮ੍ਰਿਤਸਰ ਵਿਖੇ ਭਾਈ ਮੋਹਕਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਮੰਝਪੁਰ, ਜਨਰਲ ਸਕੱਤਰ ਮਨਜੀਤ ਸਿੰਘ ਭੋਮਾ, ਸਤਨਾਮ ਸਿੰਘ ਮਨਾਵਾਂ, ਬੇਅੰਤ ਸਿੰਘ ਖ਼ਿਆਲਾਂ, ਗੁਰਪ੍ਰੀਤ ਸਿੰਘ ਕਲਕੱਤਾ ਤੇ ਸੰਦੀਪ ਸਿੰਘ ਰੁਪਾਲੋਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਏ।
ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸੁਖਦੇਵ ਸਿੰਘ ਢੀਂਡਸਾ, ਜਿਨ੍ਹਾਂ ਨੇ ਬੀਤੇ ਦਿਨ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਰਲੇਵਾਂ ਕਰ ਲਿਆ ਅਤੇ ਇਸ ਫੈਸਲੇ ਬਾਰੇ ਜਨਰਲ ਹਾਊਸ ਦੇ 23 ਮੈਂਬਰਾਂ ਤੋਂ ਪ੍ਰਵਾਨਗੀ ਨਹੀਂ ਲਈ। ਇਸ ਲਈ ਸੁਖਦੇਵ ਸਿੰਘ ਢੀਂਡਸਾ ਨੂੰ ਪ੍ਰਧਾਨਗੀ ਤੋਂ ਹਟਾ ਕੇ ਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਆਪਣੇ ਲਏ ਸਿਧਾਂਤਕ ਸਟੈਂਡ ਤੋਂ ਬਿਲਕੁਲ ਉਲਟ ਜਾ ਕੇ ਪੰਥ ਤੇ ਪੰਜਾਬ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ਾਂ ਹੇਠ ਦੋਵਾਂ ਪਿਓ-ਪੁੱਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।















