ਤਰਨਤਾਰਨ – ਖੇਮਕਰਨ ਦੇ ਕਸਬਾ ਅਮਰਕੋਟ ’ਚ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਰੈਲੀ ਕੀਤੀ ਗਈ। ਇਸ ਰੈਲੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਨੇ 2022 ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਖੇਮਕਰਨ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਚੋਣਾਂ ਲਈ ਆਪਣੀ ਪਾਰਟੀ ਦੇ ਦੂਜੇ ਉਮੀਦਵਾਰ ਦਾ ਐਲਾਨ ਅਗਲੀ ਰੈਲੀ ’ਚ ਕਰਨਗੇ।















