ਚੰਡੀਗਡ਼ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦੇ ਹੋਏ ਸ. ਬਾਦਲ ਨੇ ਦੱਸਿਆ ਕਿ ਪਾਰਟੀ ਦੀ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਟਾਂਡਾ ਹਲਕੇ ਤੋਂ ਸਾਬਕਾ ਵਿਧਾਇਕ ਬਲਬੀਰ ਸਿੰਘ ਮਿਆਣੀ, ਵਿਧਾਨ ਸਭਾ ਹਲਕਾ ਖੇਮਕਰਨ ਨਾਲ ਸਬੰਧਤ ਪਾਰਟੀ ਦੀ ਜਨਰਲ ਕੌਂਸਲ ਦੇ ਮੈਂਬਰ ਸ. ਜਸਬੀਰ ਸਿੰਘ ਬਿੱਲ ਭੂੱਲਰ ਵਰਨਾਲਾ ਅਤੇ ਸ.ਰਾਜਬੀਰ ਸਿੰਘ ਭੁੱਲਰ ਜਨਰਲ ਸਕੱਤਰ ਮਾਝਾ ਜੋਨ,ਯੂਥ ਅਕਾਲੀ ਦਲ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਛੇ ਸਾਲ ਲਈ ਖਾਰਜ ਕਰ ਦਿੱਤਾ ਹੈ। ਸ. ਬਾਦਲ ਨੇ ਦੱਸਿਆ ਕਿ ਪਾਰਟੀ ਦਾ ਅਨੁਸ਼ਾਸ਼ਨ ਭੰਗ ਕਰਨ ਦੀ ਇਜਾਜਤ ਕਿਸੇ ਨੂੰ ਵੀ ਨਹੀਂ ਦਿੱਤੀ ਜਾਵੇਗੀ ਅਤੇ ਜੋ ਵੀ ਆਗੂ ਜਾਂ ਵਰਕਰ ਅਨੁਸ਼ਾਸ਼ਨ ਭੰਗ ਕਰੇਗਾ ਉਸਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।















