ਸੁਖਬੀਰ ਬਾਦਲ ਨੇ ਬੁਲਾਈਆਂ ਮਹੱਤਵਪੂਰਨ ਬੈਠਕਾਂ, ਸਿਆਸੀ ਹਾਲਾਤ ‘ਤੇ ਹੋਵੇਗਾ ਵਿਚਾਰ-ਵਟਾਂਦਰਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 3 ਜਨਵਰੀ ਨੂੰ ਪਾਰਟੀ ਦੀਆਂ ਕਈ ਅਹਿਮ ਮੀਟਿੰਗਾਂ ਬੁਲਾਈਆਂ ਹਨ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਬੁੱਧਵਾਰ ਨੂੰ ਦੁਪਹਿਰ 12 ਵਜੇ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋਵੇਗੀ।
ਸੂਤਰਾਂ ਅਨੁਸਾਰ ਬੁੱਧਵਾਰ ਨੂੰ ਬਾਅਦ ਦੁਪਹਿਰ 3 ਵਜੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ, ਪਾਰਟੀ ਦੇ ਸਾਰੇ ਵਿੰਗਾਂ ਦੇ ਪ੍ਰਧਾਨਾਂ ਅਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਾਰੇ ਇੰਚਾਰਜਾਂ ਦੀ ਸੰਯੁਕਤ ਮੀਟਿੰਗ ਹੋਵੇਗੀ।
ਇਨ੍ਹਾਂ ਮੀਟਿੰਗਾਂ ਵਿਚ ਅਕਾਲੀ ਦਲ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕਰੇਗਾ ਅਤੇ ਆਪਣੀ ਭਵਿੱਖੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗਾ।