ਸੁਖਬੀਰ ਬਾਦਲ ਵਲੋਂ ਕੀਤੀ ਬੇਨਤੀ ਨੂੰ ਸੰਤ ਸੇਵਾ ਸਿੰਘ ਨੇ ਠੁਕਰਾਇਆ

2015_11image_13_33_36241000004hsphjatinder1-llਗੜ੍ਹਦੀਵਾਲਾ- ਉਪ ਮੁਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਕੱਲ ਬਾਅਦ ਦੁਪਹਿਰ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਪਹੁੰਚੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਣ ਤੋਂ ਬਾਅਦ ਸੰਤ ਬਾਬਾ ਸੇਵਾ ਸਿੰਘ ਜੀ ਨਾਲ ਇਕ ਬੰਦ ਕਮਰਾ ਮੀਟਿੰਗ ਕੀਤੀ, ਜੋ ਲੱਗਭਗ 1.30 ਘੰਟੇ ਤੱਕ ਜਾਰੀ ਰਹੀ। ਮੀਟਿੰਗ ਤੋਂ ਬਾਅਦ ਸ. ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਪੰਜਾਬ ਦੀ ਅਮਨ-ਸ਼ਾਂਤੀ ਲਈ ਹਰ ਗੁਰੂਘਰ ਜਾ ਰਹੇ ਹਨ। ਇਸ ਤੋਂ ਬਾਅਦ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਦੇ ਮੁਖ ਸੇਵਾਦਾਰ ਸੰਤ ਬਾਬਾ ਸੇਵਾ ਸਿੰਘ ਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਮੀਟਿੰਗ ਦੌਰਾਨ ਉਪ ਮੁੱਖ ਮੰਤਰੀ ਅੱਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਪ੍ਰਤੀ ਰੋਸ ਜ਼ਾਹਿਰ ਕਰਦਿਆਂ ਇਸ ਮਾਮਲੇ ‘ਤੇ ਸਰਕਾਰ ਵਲੋਂ ਲਏ ਗਏ ਗਲਤ ਫੈਸਲਿਆਂ ਦਾ ਮੁੱਦਾ ਉਨ੍ਹਾਂ ਅੱਗੇ ਰੱਖਿਆ।
ਇਸ ਮੌਕੇ ਉਪ ਮੁਖ ਮੰਤਰੀ ਨੇ ਸੰਤ ਸੇਵਾ ਸਿੰਘ ਜੀ ਨੂੰ ਮੁਸ਼ਕਿਲ ਸਮੇਂ ‘ਚ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਅਸਤੀਫਾ ਵਾਪਸ ਲੈ ਲੈਣ ਤਾਂ ਇਸ ਦੇ ਜਵਾਬ ‘ਚ ਸੰਤ ਸੇਵਾ ਸਿੰਘ ਜੀ ਨੇ ਕਿਹਾ ਕਿ ਉਹ ਸੰਤ ਸਮਾਜ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਨਹੀਂ ਲੈਣਗੇ। ਇਸ ਮੌਕੇ ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ, ਯੂਥ ਅਕਾਲੀ ਦਲ ਦੋਆਬਾ ਜ਼ੋਨ ਦੇ ਪ੍ਰਧਾਨ ਸਰਬਜੋਤ ਸਿੰਘ ਸਾਬੀ, ਮੁੱਖ ਪਾਰਲੀਮਾਨੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਆਦਿ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਅਤੇ ਹੋਰ ਲੋਕ ਹਾਜ਼ਰ ਸਨ।