ਚੰਡੀਗਡ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਨਵੀਆਂ ਨਿਯੁਕਤੀਆਂ ਕਰ ਦਿੱਤੀਆਂ ਹਨ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ. ਬਾਦਲ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂਆਂ ਨੂੰ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸ. ਕੁਲਵੰਤ ਸਿੰਘ ਮੰਨਣ ਮੈਂਬਰ ਐਸ.ਜੀ.ਪੀ.ਸੀ ਜਲੰਧਰ, ਸ. ਸੁਰਜੀਤ ਸਿੰਘ ਦੰਗਾਪੀਡ਼ਤ ਲੁਧਿਆਣਾ, ਸ. ਲਾਲ ਸਿੰਘ ਰਣਜੀਤਗਡ਼ ਅਤੇ ਸ. ਸੁਖਵਿੰਦਰ ਸਿੰਘ ਬਰਾਡ਼ ਮੋਗਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਸ. ਬਾਦਲ ਨੇ ਦੱਸਿਆ ਕਿ ਸ. ਚਿਰੰਜੀਵ ਸਿੰਘ ਲਾਲੀ ਜਲੰਧਰ, ਸ. ਪਰਮਜੀਤ ਸਿੰਘ ਰੇਰੂ ਜਲੰਧਰ ਅਤੇ ਸ. ਮਨਮੋਹਨ ਸਿੰਘ ਖੇਡ਼ਾ ਸਮਰਾਲਾ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸ. ਬਾਦਲ ਨੇ ਦੱਸਿਆ ਕਿ ਜਿਲਾ ਕਪੂਰਥਲਾ ਨਾਲ ਸਬੰਧਤ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸ. ਹਰਜੀਤ ਸਿੰਘ ਵਾਲੀਆ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।















