ਸੁਨੀਲ ਜਾਖੜ ਨੇ ਆਪਣੇ ਜੱਦੀ ਪਿੰਡ ਪੰਜਕੋਸੀ ਵਿਖੇ ਪਾਈ ਵੋਟ

ਅਬੋਹਰ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਅੱਜ ਆਪਣੇ ਜੱਦੀ ਪਿੰਡ ਪੰਜਕੋਸੀ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਲੋਕਤੰਤਰ ਦੇ ਤਿਉਹਾਰ ਦਾ ਦਿਨ ਹੈ ਅਤੇ ਲੋਕਾਂ ’ਚ ਨਵੀਂ ਸਰਕਾਰ ਚੁਣਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਮਜਬੂਤ ਸਰਕਾਰ ਚੁਣਨਗੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਜਾਂ ਦੇਸ਼ ਨੂੰ ਟੁਕੜੇ ਟੁਕੜੇ ਕਰਕੇ ਸੱਤਾ ਹਾਸਲ ਕਰਨ ਦੀ ਲਾਲਸਾ ਰੱਖ ਰਹੇ ਹਨ। ਉਨ੍ਹਾਂ ਲੋਕਾਂ ਨੂੰ ਪੰਜਾਬੀ ਮੂੰਹ ਤੋੜ ਜਵਾਬ ਦੇਣਗੇ।
ਜਾਖੜ ਨੇ ਕਿਹਾ ਕਿ ਨੌਜਵਾਨ ਵਰਗ ਆਪਣੇ ਸੁਨਹਿਰੇ ਭਵਿੱਖ ਲਈ ਅੱਜ ਵੋਟ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਭਲੀਭਾਂਤ ਪਤਾ ਹੈ ਕਿ ਅੱਜ ਅਸੀਂ ਪੰਜਾਬ ਦੀ ਬਿਹਤਰੀ ਲਈ ਵੋਟ ਪਾਉਣ ਜਾਣਾ ਹੈ।