ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂੰ ਨਾਲ ਆਪਣੀ ਅਗਲੀ ਫ਼ਿਲਮ ਸੂਰਮਾ ‘ਚ ਜਲਦ ਹੀ ਨਜ਼ਰ ਆਉਣ ਵਾਲਾ ਹੈ। ਇਹ ਫ਼ਿਲਮ ਹਾਕੀ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਦੀ ਬਾਇਓਪਿਕ ਹੈ। ਇਸ ਫ਼ਿਲਮ ਦਾ ਟ੍ਰੇਲਰ ਰਿਲੀਜ਼ ਕਰਨ ਮੌਕੇ ਤਾਪਸੀ, ਦਿਲਜੀਤ ਅਤੇ ਫ਼ਿਲਮ ਦੀ ਪੂਰੀ ਟੀਮ ਮਜੂਦ ਸੀ। ਫ਼ਿਲਮ ਦੇ ਟ੍ਰੇਲਰ ਰਿਲੀਜ਼ ਵੇਲੇ ਦਿਲਜੀਤ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਲਈ ਸੰਦੀਪ ਸਿੰਘ ਦਾ ਕਿਰਦਾਰ ਨਿਭਾਉਣਾ ਕਾਫ਼ੀ ਚੁਣੌਤੀਪੂਰਨ ਸੀ। ਦਿਲਜੀਤ ਇਸ ਫ਼ਿਲਮ ਦੀ ਰਿਲੀਜ਼ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਵੀ ਹੈ। ਇਹ ਫ਼ਿਲਮ 13 ਜੁਲਾਈ ਨੂੰ ਰਿਲੀਜ਼ ਹੋ ਰਹੀ ਹੈ।











