ਕੋਲੰਬੋ : ਮਾਨਸੂਨ ਆਉਣ ਤੋਂ ਪਹਿਲਾਂ ਹੀ ਦੱਖਣੀ ਭਾਰਤ ਵਿਚ ਤੇਜ਼ ਬਾਰਿਸ਼ ਹੋਈ ਰਹੀ ਹੈ। ਇਸ ਤੋਂ ਇਲਾਵਾ ਪੜੌਸੀ ਦੇਸ਼ ਸ੍ਰੀਲੰਕਾ ਵਿਚ ਹੋਈ ਭਾਰੀ ਬਾਰਿਸ਼ ਕਾਰਨ ਜਿਥੇ ਜਨਜੀਵਨ ਪ੍ਰਭਾਵਿਤ ਹੋਇਆ ਹੈ, ਉਥੇ ਇਸ ਬਾਰਿਸ਼ ਨੇ 8 ਲੋਕਾਂ ਦੀ ਜਾਨ ਲੈ ਲਈ ਹੈ। ਬਾਰਿਸ਼ ਕਾਰਨ ਕਈ ਲੋਕ ਪ੍ਰਭਾਵਿਤ ਹੋਏ ਹਨ। ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਦੀਆਂ ਜ਼ਿਆਦਾਤਰ ਸੜਕਾਂ ਪਾਣੀ ਵਿਚ ਡੁੱਬ ਚੁੱਕੀਆਂ ਹਨ। ਇਸ ਤੋਂ ਇਲਾਵਾ ਇਥੇ ਲੋਕਾਂ ਦੇ ਘਰਾਂ ਦੇ ਅੰਦਰ ਵੀ ਪਾਣੀ ਦਾਖ਼ਲ ਹੋ ਚੁੱਕਾ ਹੈ ਅਤੇ ਕਈ ਏਕੜ ਫਸਲ ਬਰਬਾਦ ਹੋ ਗਈ ਹੈ।
ਦੂਸਰੇ ਪਾਸੇ ਦੱਖਣੀ ਸੂਬੇ ਆਂਧਰਾ ਪ੍ਰਦੇਸ਼ ਵਿਚ ਵੀ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਇਸ ਬਾਰਿਸ਼ ਕਾਰਨ ਲੋਕਾਂ ਨੂੰ ਜਿਥੇ ਗਰਮੀ ਤੋਂ ਰਾਹਤ ਮਿਲੀ, ਉਥੇ ਮਾਨਸੂਨ ਤੋਂ ਪਹਿਲਾਂ ਇਸ ਬਾਰਿਸ਼ ਕਾਰਨ ਲੋਕਾਂ ਦੇ ਚਿਹਰਿਆਂ ਉਤੇ ਰੌਣਕ ਆ ਗਈ ਹੈ।















