ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਕੈਪਟਨ, ਲੰਗਰ ਵਰਤਾਉਣ ਦੀ ਕੀਤੀ ਸੇਵਾ

4ਸ੍ਰੀ ਪਟਨਾ ਸਾਹਿਬ  : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਹੋ ਰਹੇ ਧਾਰਮਿਕ ਸਮਾਗਮਾਂ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ| ਇਸ ਮੌਕੇ ਉਹਨਾਂ ਨਾਲ ਹੋਰਨਾਂ ਤੋਂ ਇਲਾਵਾ ਪੰਜਾਬ ਕਾਂਗਰਸ ਦੀ ਸਕੱਤਰ ਆਸ਼ਾ ਕੁਮਾਰੀ, ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ਼ਕੀਲ ਅਹਿਮਦ ਤੇ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਵੀ ਮੌਜੂਦ ਸਨ|
ਇਸ ਮੌਕੇ ਤਖਤ ਸਾਹਿਬ ਦੇ ਹੈਡ ਗ੍ਰੰਥ ਵਲੋਂ ਕੈਪਟਨ ਅਮਰਿੰਦਰ ਸਿੰਘ ਤੇ ਹੋਰਨਾਂ ਨੂੰ ਸਿਰੋਪਾਓ ਭੇਂਟ ਕੀਤੇ ਗਏ| ਕੈਪਟਨ ਅਮਰਿੰਦਰ ਸਿੰਘ ਨੇ ਬਾਅਦ ਵਿਚ ਇਥੋਂ ਦੇ ਗਾਂਧੀ ਮੈਦਾਨ ਵਿਖੇ ਲੰਗਰ ਦੀ ਸੇਵਾ ਕੀਤੀ ਅਤੇ ਆਪ ਵੀ ਲੰਗਰ ਛਕਿਆ|