ਸ੍ਰੀ ਹਰਿਮੰਦਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਪੁਲਸ ਜਾਂਚ ‘ਚ ਹੋਈ ਸ਼ਾਮਲ

ਅੰਮ੍ਰਿਤਸਰ- ਸ੍ਰੀ ਹਰਿਮੰਦਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਪੰਜਾਬ ਪੁਲਸ ਦੀ ਜਾਂਚ ‘ਚ ਸ਼ਾਮਲ ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਅਰਚਨਾ ਵਰਚੂਅਲੀ ਜਾਂਚ ‘ਚ ਸ਼ਾਮਲ ਹੋਈ ਹੈ। ਉਸ ਨੇ ਪੁਲਸ ਨੂੰ ਬਿਆਨ ਦਰਜ ਕਰਵਾ ਦਿੱਤੇ ਹਨ। ਦੱਸ ਦੇਈਏ ਕਿ ਐੱਸ.ਜੀ.ਪੀ.ਸੀ. ਦੀ ਸ਼ਿਕਾਇਤ ਦੇ ਆਧਾਰ ‘ਤੇ ਅਰਚਨਾ ਖ਼ਿਲਾਫ਼ ਅੰਮ੍ਰਿਤਸਰ ਵਿਚ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਏ. ਡੀ. ਸੀ. ਪੀ ਡਾ.ਦਰਪਨ ਆਹਲੂਵਾਲੀਆ ਨੇ ਕਿਹਾ ਕਿ ਨਿਯਮਾਂ ਅਨੁਸਾਰ ਅਰਚਨਾ ਮਕਵਾਨਾ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਦੀ ਪਹਿਲਾਂ ਪੂਰੀ ਜਾਂਚ ਕੀਤੀ ਜਾਵੇਗੀ।
ਜਾਣਕਾਰੀ ਮੁਤਾਬਕ ਕਿਹਾ ਗਿਆ ਸੀ ਕਿ ਇਸ ਮਾਮਲੇ ਵਿਚ ਅਰਚਨਾ ਦੇ ਬਿਆਨ ਦਰਜ ਕਰਵਾਏ ਜਾਣਗੇ। ਇਸ ਤੋਂ ਬਾਅਦ ਹੀ ਉਸ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਪੁਲਸ ਵੱਲੋਂ ਅਰਚਨਾ ਨੂੰ ਬਿਆਨ ਦੇਣ ਲਈ ਨੋਟਿਸ ਭੇਜਿਆ ਗਿਆ ਸੀ।
ਕੀ ਹੈ ਪੂਰਾ ਮਾਮਲਾ
ਅਰਚਨਾ ਮਕਵਾਨਾ ਸੋਸ਼ਲ ਮੀਡੀਆ ਇੰਨਫਲੂਏਂਸਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਯੋਗਾ ਕੀਤਾ ਗਿਆ ਸੀ। ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੱਕ ਪਹੁੰਚਿਆ ਅਤੇ ਐੱਸ. ਜੀ. ਪੀ. ਸੀ. ਵਲੋਂ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਅਤੇ ਅਰਚਨਾ ਮਕਵਾਨਾਂ ਦੇ ਖ਼ਿਲਾਫ਼ 295ਏ ਦੇ ਤਹਿਤ ਮਾਮਲਾ ਕੀਤਾ ਗਿਆ ਸੀ ।
ਗੁਜਰਾਤ ਦੇ ਵਡੋਦਰਾ ਦੀ ਰਹਿਣ ਵਾਲੀ ਅਰਚਨਾ ਮਕਵਾਨਾ ਨੂੰ ਅੰਮ੍ਰਿਤਸਰ ਪੁਲਸ ਨੇ ਨੋਟਿਸ ਭੇਜਿਆ ਸੀ। ਇਹ ਨੋਟਿਸ ਉਸ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਭੇਜਿਆ ਗਿਆ ਹੈ। 30 ਜੂਨ ਤੱਕ ਥਾਣਾ ਈ ਡਿਵੀਜ਼ਨ ਵਿੱਚ ਪੇਸ਼ ਹੋਣ ਸਬੰਧੀ ਆਦੇਸ਼ ਦਿੱਤੇ ਗਏ ਸਨ ਪਰ ਉਹ ਪੇਸ਼ ਨਹੀਂ ਹੋਈ ਸੀ, ਜਿਸ ਤੋਂ ਬਾਅਦ ਅੱਜ ਅਰਚਨਾ ਮਕਵਾਨਾ ਪੰਜਾਬ ਪੁਲਸ ਦੀ ਵਰਚੂਅਲੀ ਜਾਂਚ ‘ਚ ਸ਼ਾਮਲ ਹੋਈ ਹੈ।