ਜਗਰਾਉਂ : ਅੱਜ ਇਥੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਆਮ ਆਦਮੀ ਪਾਰਟੀ ਦੀ ਜਗਰਾਉਂ ਤੋਂ ਉਮੀਦਵਾਰ ਸਰਬਜੀਤ ਕੌਰ ਮਣੂਕੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਆਪ ਉਮੀਦਵਾਰ ਸਕਾਰਪੀਓ ਗੱਡੀ ਵਿਚ ਸਵਾਰ ਹੋ ਕੇ ਚੋਣ ਪ੍ਰਚਾਰ ਲਈ ਜਾ ਰਹੀ ਸੀ ਕਿ ਉਨ੍ਹਾਂ ਦੀ ਗੱਡੀ ਟਰੈਕਟਰ-ਟਰਾਲੀ ਨਾਲ ਜਬਰਦਸਤ ਟੱਕਰ ਹੋ ਗਈ| ਇਸ ਹਾਦਸੇ ਵਿਚ ਸਰਬਜੀਤ ਕੌਰ ਸਮੇਤ 5 ਲੋਕ ਜ਼ਖਮੀ ਹੋ ਗਏ, ਜਦੋਂ ਕਿ ਟਰੈਕਟਰ ਚਲਾ ਰਹੇ ਵਿਅਕਤੀ ਦੀ ਮੌਤ ਹੋ ਗਈ| ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|















