ਜਲੰਧਰ (ਅਜੀਤ ਵੀਕਲੀ ਨਿਊਜ਼): ਲਈ ਚੋਣ ਕਮਿਸ਼ਨ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਸੰਗਰੂਰ ਤੋਂ ਭਗਵੰਤ ਮਾਨ ਦੀ ਵਿਧਾਨ ਸਭਾ ਚੋਣ ਜਿੱਤਣ ਤੋਂ ਬਾਅਦ 14 ਮਾਰਚ ਨੂੰ ਲੋਕ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਚੋਣ ਕਮਿਸ਼ਨ ਦੇ ਨਿਯਮਾਂ ਮੁਤਾਬਕ ਜ਼ਿਮਨੀ ਚੋਣ ਛੇ ਮਹੀਨਿਆਂ ਦੇ ਅੰਦਰ ਹੋਣੀ ਹੁੰਦੀ ਹੈ ਜਿਸ ਦੀ ਪ੍ਰਕਿਰਿਆ 14 ਸਤੰਬਰ ਤੋਂ ਪਹਿਲਾਂ ਪੂਰੀ ਕੀਤੀ ਜਾਣੀ ਹੈ।
ਅਜਿਹੇ ’ਚ ਅਗਸਤ ਦੇ ਅੱਧ ਤਕ ਸੰਗਰੂਰ ਲੋਕ ਸਭਾ ਉਪ ਚੋਣ ਦਾ ਐਲਾਨ ਹੋ ਸਕਦਾ ਹੈ। ਅਜਿਹਾ ਹੋਣ ਤੋਂ ਪਹਿਲਾਂ ਕਿਸੇ ਸਮੇਂ ਵੀ ਇਸ ਦਾ ਐਲਾਨ ਕੀਤਾ ਜਾ ਸਕਦਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਮੁਤਾਬਿਕ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ ਨੋਟੀਫ਼ਿਕੇਸ਼ਨ ਅੱਜ ਜਾਰੀ ਕੀਤਾ ਜਾਵੇਗਾ। ਚੋਣਾਂ ਦੇ ਐਲਾਨ ਤੋਂ ਬਾਅਦ ਅਧਿਕਾਰੀ EVM ਅਤੇ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਕਰਨਗੇ ਜਦਕਿ ਪ੍ਰਕਾਸ਼ਨ ਸਮੱਗਰੀ ਚੰਡੀਗੜ੍ਹ ਦਫ਼ਤਰ ਵਲੋਂ ਆਪਣੇ ਪੱਧਰ ’ਤੇ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤਕ ਛੇ ਪਟੀਸ਼ਨਾਂ ਹਾਈਕੋਰਟ ਵਿੱਚ ਦਾਇਰ ਹੋ ਚੁੱਕੀਆਂ ਹਨ, ਪਰ ਇਨ੍ਹਾਂ ਵਿੱਚੋਂ ਕੋਈ ਵੀ ਸੰਗਰੂਰ ਨਾਲ ਸਬੰਧਤ ਨਹੀਂ। ਚੋਣ ਕਮਿਸ਼ਨ ਵਿਧਾਨ ਸਭਾ ਚੋਣਾਂ ਵਿੱਚ ਵਰਤੀ ਗਈ EVM ਦੀ ਵਰਤੋਂ ਨਹੀਂ ਕਰਨਗੇ ਸਗੋਂ ਵੋਟਿੰਗ ਲਈ ਜਿਹੜੀ EVM ਰਾਖਵੀਂ ਸੀ ਉਸ ਦਾ ਇਸਤੇਮਾਲ ਕਰਨਗੇ। ਚੋਣਾਂ ਦਾ ਐਲਾਨ ਹੁੰਦੇ ਹੀ ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।
Ajit Weekly News















