ਸੰਜੇ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਰਾਜ ਸਭਾ ’ਚ ‘ਆਪ’ ਸੰਸਦੀ ਦਲ ਦੇ ਹੋਣਗੇ ਆਗੂ

ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਰਾਜ ਸਭਾ ਦੇ ਮੈਂਬਰ ਸੰਜੇ ਸਿੰਘ ਨੂੰ ਪਾਰਟੀ ਦੀ ਸੰਸਦੀ ਦਲ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਰਾਜ ਸਭਾ ’ਚ ‘ਆਪ’ ਦਾ ਨੇਤਾ ਵੀ ਚੁਣ ਲਿਆ ਗਿਆ ਹੈ।
ਸੰਜੇ ਨੇ ‘ਐਕਸ’ ’ਤੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਮੈਨੂੰ ਸੜਕ ਤੋਂ ਸੰਸਦ ਤੱਕ ਆਵਾਜ਼ ਉਠਾਉਣ ਦਾ ਮੌਕਾ ਦਿੱਤਾ ਹੈ। ਪਾਰਟੀ ਦੀ ਸੰਸਦੀ ਦਲ ਦੇ ਮੁਖੀ ਵਜੋਂ ਮੈਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਇਸ ਲਈ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦਾ ਤਹਿ ਦਿਲੋਂ ਧੰਨਵਾਦ। ਇਸ ਤੋਂ ਪਹਿਲਾਂ ਸਿੰਘ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਰਾਜ ਸਭਾ ’ਚ ਆਮ ਆਦਮੀ ਪਾਰਟੀ ਦੇ ਨੇਤਾ ਵਜੋਂ ਸੇਵਾ ਨਿਭਾਈ ਸੀ। ਉਨ੍ਹਾਂ ਨੂੰ ਮੁੜ ਰਾਜ ਸਭਾ ਲਈ ਚੁਣਿਆ ਗਿਆ ਹੈ।