ਨਵੀਂ ਦਿੱਲੀ : ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਕਿਸਾਨਾਂ ਦੇ ਮੁੱਦੇ ਉਤੇ ਭਾਜਪਾ ਸਰਕਾਰ ਨੂੰ ਅੱਜ ਲੰਬੇ ਹੱਥੀਂ ਲਿਆ| ਉਨ੍ਹਾਂ ਅੱਜ ਰਾਜਸਥਾਨ ਵਿਖੇ ਕਿਸਾਨ ਜਾਗਰੂਕਤਾ ਰੈਲੀ ਵਿਚ ਆਪਣੇ ਸੰਬੋਧਨ ਵਿਚ ਕਿਹਾ ਕਿ ਸੰਸਦ ਵਿਚ ਕਿਸਾਨਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜੀ.ਐਸ.ਟੀ ਉਤੇ ਤਾਂ ਅੱਧੀ ਰਾਤ ਨੂੰ ਵੀ ਵਿਸ਼ੇਸ਼ ਸੈਸ਼ਨ ਸੱਦ ਲੈਂਦੀ ਹੈ, ਪਰ ਕਿਸਾਨਾਂ ਦੀ ਆਵਾਜ਼ ਨੂੰ ਜਦੋਂ ਸੰਸਦ ਵਿਚ ਚੁੱਕਣ ਲਈ ਸਮਾਂ ਮੰਗਿਆ ਜਾਂਦਾ ਹੈ ਤਾਂ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ|
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਮ ਲੋਕਾਂ ਲਈ ਕੁਝ ਨਹੀਂ ਕੀਤਾ, ਜਦੋਂ ਕਿ ਰਾਹਤ ਵੱਡੇ ਲੋਕਾਂ ਨੂੰ ਹੀ ਦਿੱਤੀ ਜਾਂਦੀ ਹੈ|















