ਨਵੀਂ ਦਿੱਲੀ : ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ NEET ਪ੍ਰਸ਼ਨ ਪੱਤਰ ਲੀਕ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂਆਂ ਵਲੋਂ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੰਸਦ ਵਿਚ ਆਗੂਆਂ ਦੇ ਇਸ ਵਿਰੋਧ ਕਾਰਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਧਿਰ ਦੇ ਮੈਂਬਰ ਪੱਤਰ ਲੀਕ ਮਾਮਲੇ ਦੇ ਸਬੰਧ ਵਿਚ ਵਿਦਿਆਰਥੀਆਂ ‘ਤੇ ਪੁਲਸ ਕਾਰਵਾਈ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਹੰਗਾਮਾ ਕਰ ਰਹੇ ਹਨ, ਜਿਸ ਕਾਰਨ ਕਾਰਵਾਈ ਵਿਚ ਵਿਘਨ ਪਿਆ।















