ਸੰਸਦ ਮੈਂਬਰ ਗੁਰਜੀਤ ਔਜਲਾ ਨੂੰ ਹੋਇਆ ਕੋਰੋਨਾ, ਟਵੀਟ ਕਰਕੇ ਖ਼ੁਦ ਦਿੱਤੀ ਜਾਣਕਾਰੀ

ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਕੋਰੇਨਾ ਪਾਜ਼ੀਟੇਵ ਆਏ ਹਨ। ਇਸ ਦੀ ਜਾਣਕਾਰੀ ਖ਼ੁਦ ਸੰਸਦ ਮੈਂਬਰ ਔਜਲਾ ਨੇ ਸ਼ੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਅਤੇ ਕਿਹਾ ਕਿ ਮੈਂ ਖ਼ੁਦ ਨੂੰ ਕੁਆਰੰਟੀਨ ਕਰ ਲਿਆ ਹੈ। ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ਮੈਂ ਕੋਰੋਨਾ ਪਾਜ਼ੇਟਿਵ ਆਇਆ ਹਾਂ, ਜਿਸ ਤੋਂ ਬਾਅਦ ਮੈਂ ਤੁਰੰਤ ਆਪਣੇ-ਆਪ ਨੂੰ ਆਇਸੋਲੇਟ ਅਤੇ ਕੁਆਰੰਟੀਨ ਕਰ ਲਿਆ ਹੈ।
ਇਸ ਤੋਂ ਇਲਾਨਾ ਉਨ੍ਹਾਂ ਆਪਣੇ ਸਾਥੀਆਂ ਅਤੇ ਹੋਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਕੋਈ ਵੀ ਮੇਰੇ ਸੰਪਰਕ ‘ਚ ਆਏ ਹਨ ਉਹ ਜਲਦ ਹੀ ਆਪਣੇ ਟੈਸਟ ਕਰਵਾਉਣ। ਉਨ੍ਹਾਂ ਕਿਹਾ ਕਿ ਕੁਆਰੰਟੀਨ ਦੀ ਮਿਆਦ ਪੂਰੀ ਹੋਣ ਅਤੇ ਟੈਸਟ ਨੈਗੇਟਿਵ ਆਉਣ ਤੱਕ ਉਨ੍ਹਾਂ ਵੱਲੋਂ ਕੋਈ ਜਨਤਕ ਮੀਟਿੰਗ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਸੁਰੱਖਿਅਤ ਰਹਿਣ ਲਈ ਵੀ ਕਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੇ ਮੰਤਰੀ, ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ, ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਕਈ ਸਿਆਸੀ ਆਗੂ ਕੋਰੋਨਾ ਪਾਜ਼ੇਟਿਵ ਹੋ ਚੁੱਕੇ ਹਨ।