ਹਰਸਿਮਰਤ ਬਾਦਲ ਤੇ ਨਰੇਸ਼ ਗੁਜਰਾਲ ਵੱਲੋਂ ਟਾਈਟਲਰ ਦੀ ਗ੍ਰਿਫਤਾਰੀ ਲਈ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਜਗਦੀਸ਼ ਟਾਈਟਲਰ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ|
1984 ਦੇ ਸਿੱਖ ਦੰਗਿਆਂ ਸਬੰਧੀ ਜਗਦੀਸ਼ ਟਾਈਟਲਰ ਸਟਿੰਗ ਮਾਮਲੇ ਤੋਂ ਬਾਅਦ ਅਕਾਲੀ ਆਗੂਆਂ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਮੰਗ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਜਗਦੀਸ਼ ਟਾਈਟਲਰ ਨੂੰ ਗ੍ਰਿਫਤਾਰ ਕੀਤਾ ਜਾਵੇ|