ਨਵੀਂ ਦਿੱਲੀ : ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ‘ਚ ਸ਼ੁੱਕਰਵਾਰ ਰਾਤ ਨੂੰ 3.2 ਤੀਬਰਤਾ ਦਾ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐੱਨ.ਸੀ.ਐੱਸ.) ਨੇ ਕਿਹਾ ਕਿ ਰਾਤ 9.31 ਵਜੇ ਆਏ ਭੂਚਾਲ ਦਾ ਕੇਂਦਰ ਪੱਛਮੀ ਉੱਤਰ ਪ੍ਰਦੇਸ਼ ਦੇ ਸ਼ਾਮਲੀ ’ਚ ਸਥਿਤ ਸੀ।
ਐੱਨ. ਸੀ. ਐੱਸ. ਨੇ ਕਿਹਾ, ‘‘ਸ਼ੁੱਕਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਰਾਤ 9.31 ਵਜੇ 3.2 ਤੀਬਰਤਾ ਦਾ ਭੂਚਾਲ ਆਇਆ, ਜਿਸ ਦਾ ਕੇਂਦਰ ਉੱਤਰ ਪ੍ਰਦੇਸ਼ ਦੇ ਸ਼ਾਮਲੀ ’ਚ 29.41 ਅਕਸ਼ਾਂਸ਼ ਅਤੇ 77.26 ਦੇਸ਼ਾਂਤਰ ’ਤੇ 5 ਕਿਲੋਮੀਟਰ ਦੀ ਡੂੰਘਾਈ ’ਚ ਸੀ।’’















