ਹਰਿਆਣਾ ਦੇ ਸਾਬਕਾ ਵਿਧਾਇਕ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ, 1 ਸੁਰੱਖਿਆ ਕਰਮਚਾਰੀ ਦੀ ਵੀ ਹੋਈ ਮੌਤ

ਨੈਸ਼ਨਲ ਡੈਸਕ- ਹਰਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਬਹਾਦਰਗੜ੍ਹ ਹਲਕੇ ਦੇ ਸਾਬਕਾ ਐੱਮ.ਐੱਲ.ਏ. ਨਫੇ ਸਿੰਘ ਰਾਠੀ ਨੂੰ ਆਈ.10 ‘ਚ ਸਵਾਰ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਨਫੇ ਸਿੰਘ ਇਨੈਲੋ ਪਾਰਟੀ ਦੇ ਸੂਬਾ ਪ੍ਰਧਾਨ ਵੀ ਸਨ।
ਇਸ ਜਾਨਲੇਵਾ ਹਮਲੇ ‘ਚ ਉਨ੍ਹਾਂ ਦੀ ਫਾਰਚੂਨਰ ਗੱਡੀ ‘ਤੇ 30-40 ਫਾਇਰ ਕੀਤੇ ਗਏ ਹਨ ਤੇ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਸੂਤਰਾਂ ਮੁਤਾਬਕ ਰਾਠੀ ਦੀ ਰੇਕੀ ਕਰ ਕੇ ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਹੈ। ਇਸ ਹਮਲੇ ‘ਚ ਉਨ੍ਹਾਂ ਦੇ ਬੁਰੀ ਤਰ੍ਹਾਂ ਜ਼ਖ਼ਮੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਹੈ। ਇਸ ਹਮਲੇ ‘ਚ ਉਨ੍ਹਾਂ ਦੇ ਨਾਲ ਮੌਜੂਦ 3 ਸੁਰੱਖਿਆ ਕਰਮਚਾਰੀਆਂ ਦੇ ਵੀ ਗੰਭੀਰ ਜ਼ਖ਼ਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿਨ੍ਹਾਂ ‘ਚੋਂ 1 ਦੀ ਮੌਤ ਹੋ ਗਈ ਹੈ, ਜਦਕਿ ਬਾਕੀਆਂ ਦਾ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।