ਹਲਦੀ ਦੀ ਜ਼ਿਆਦਾ ਵਰਤੋਂ ਵੀ ਹੋ ਸਕਦੀ ਹੈ ਸਿਹਤ ਲਈ ਹਾਨੀਕਾਰਕ

ਇਮਿਊਨਿਟੀ ਨੂੰ ਮਜ਼ਬੂਤ ਕਰਨ ਲਈ ਲੋਕ ਅੱਜਕੱਲ੍ਹ ਜ਼ਿਆਦਾ ਮਾਤਰਾ ‘ਚ ਹਲਦੀ ਦੀ ਵਰਤੋਂ ਕਰ ਰਹੇ ਹਨ ਕਿਉਂਕਿ ਹਲਦੀ ਵਿੱਚ ਐਂਟੀ-ਔਕਸੀਡੈਂਟ ਅਤੇ ਐਂਟੀ-ਇਨਫ਼ਲੇਮੇਟਰੀ ਗੁਣ ਹੁੰਦੇ ਹਨ ਜੋ ਸ਼ਰੀਰ ਨੂੰ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ। ਇਸ ਗਰਮੀ ਦੇ ਮੌਸਮ ਵਿੱਚ ਹਲਦੀ ਦੀ ਜ਼ਿਆਦਾ ਵਰਤੋਂ ਕਰਨੀ ਤੁਹਾਡੇ ਲਈ ਲਾਭਕਾਰੀ ਹੋ ਸਕਦੀ ਹੈ ਪਰ ਨੁਕਸਾਨਦੇਹ ਵੀ। ਦਰਅਸਲ ਹਲਦੀ ਦੀ ਤਾਸੀਰ ਬਹੁਤ ਗਰਮ ਹੁੰਦੀ ਹੈ ਅਤੇ ਗਰਮੀਆਂ ਦੇ ਦੌਰਾਨ ਜ਼ਿਆਦਾ ਵਰਤੋਂ ਕਰਨ ਨਾਲ ਸ਼ਰੀਰ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਓ ਜਾਣਦੇ ਹਾਂ ਉਨ੍ਹਾਂ ਬਾਰੇ …
ਢਿੱਡ ‘ਚ ਪਰੇਸ਼ਾਨੀ – ਗਰਮੀਆਂ ਦੇ ਦਿਨਾਂ ‘ਚ ਹਲਦੀ ਦੀ ਜ਼ਿਆਦਾ ਵਰਤੋਂ ਕਰਨ ਨਾਲ ਢਿੱਡ ‘ਚ ਜਲਨ ਹੋਣ ਅਤੇ ਕੜਵੱਲ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਹਾਲਾਂਕਿ ਥੋੜੀ ਜਿਹੀ ਹਲਦੀ ਸ਼ਰੀਰ ‘ਚ ਦੁਪਹਿਰ ਦੇ ਖਾਣੇ ਅਤੇ ਰਾਤ ਦੇ ਖਾਣੇ ਦੌਰਾਨ ਪਹੁੰਚਦੀ ਹੈ। ਇਸ ਸਥਿਤੀ ‘ਚ ਹਲਦੀ ਦੀ ਵੱਖ ਤੋਂ ਵਰਤੋਂ ਕਰਨ ਨਾਲ ਢਿੱਡ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਗਰਮੀਆਂ ਦੇ ਮੌਸਮ ‘ਚ ਹਲਦੀ ਦੀ ਘੱਟ ਮਾਤਰਾ ‘ਚ ਵਰਤੋਂ ਕਰਨੀ ਚਾਹੀਦੀ ਹੈ।
ਖ਼ੂਨ ਨੂੰ ਪਤਲਾ ਕਰੇ – ਹਲਦੀ ‘ਚ ਖ਼ੂਨ ਪਤਲਾ ਕਰਨ ਦੇ ਗੁਣ ਹੁੰਦੇ ਹਨ। ਇਸ ਦੀ ਜ਼ਿਆਦਾ ਵਰਤੋਂ ਨਾਲ ਖ਼ੂਨ ਪਤਲਾ ਹੋ ਸਕਦਾ ਹੈ ਅਤੇ ਇਹ ਮਾਮੂਲੀ ਕੱਟ ਅਤੇ ਛਿਲਿਆਂ ਕਾਰਨ ਖ਼ੂਨ ਵਹਿਣ ਦੀਆਂ ਸਮੱਸਿਆਵਾਂ ਦਾ ਕਾਰਨ ਹੋ ਸਕਦਾ ਹੈ। ਇਸ ਤੋਂ ਇਲਾਵਾ ਮਾਹਵਾਰੀ ਦੇ ਸਮੇਂ ਖ਼ੂਨ ਵਹਿਣ ਦੀ ਸੰਭਾਵਨਾ ਵਧੇਰੇ ਹੁੰਦੀ ਹੈ ਜੋ ਕਮਜ਼ੋਰੀ ਦਾ ਕਾਰਨ ਵੀ ਬਣ ਸਕਦੀ ਹੈ। ਹਲਦੀ ਵਿੱਚ ਕਰਕੁਮਿਨ ਨਾਂ ਦਾ ਤੱਤ ਪਾਇਆ ਜਾਂਦਾ ਹੈ ਜੋ ਖ਼ੂਨ ਨੂੰ ਪਤਲਾ ਕਰਨ ਦਾ ਕੰਮ ਕਰਦਾ ਹੈ।
ਗਰਭਵਤੀ ਮਹਿਲਾਵਾਂ ਲਈ ਹੈ ਨੁਕਸਾਨਦੇਹ – ਗਰਭਵਤੀ ਮਹਿਲਾਵਾਂ ਲਈ ਹਲਦੀ ਦੀ ਬਹੁਤ ਜ਼ਿਆਦਾ ਵਰਤੋਂ ਨਾ ਸਿਰਫ਼ ਮਾਂ ਨੂੰ ਸਗੋਂ ਬੱਚੇ ਨੂੰ ਵੀ ਨੁਕਸਾਨ ਪਹੁੰਚਾ ਸਕਦੀ ਹੈ। ਖ਼ੂਨ ਵਹਿਣਾ ਗਰਭ ਅਵਸਥਾ ਦੇ ਮੁੱਢਲੇ ਦਿਨਾਂ ‘ਚ ਹੋ ਸਕਦਾ ਹੈ ਜਿਸ ਨਾਲ ਗਰਭਪਾਤ ਹੋ ਸਕਦਾ ਹੈ।
ਪੱਥਰੀ ਹੋ ਸਕਦੀ ਹੈ – ਗਰਮੀਆਂ ਦੌਰਾਨ ਹਲਦੀ ਦਾ ਜ਼ਿਆਦਾ ਵਰਤੋਂ ਕਰਨ ਨਾਲ ਵੀ ਪੱਥਰੀ ਦੀ ਸਮੱਸਿਆ ਹੋ ਸਕਦੀ ਹੈ। ਹਲਦੀ ਵਿੱਚ ਮੌਜੂਦ ਔਕਸਲੇਟ ਨਾਮ ਦਾ ਤੱਤ ਸ਼ਰੀਰ ‘ਚ ਕੈਲਸ਼ੀਅਮ ਨੂੰ ਚੰਗੀ ਤਰ੍ਹਾਂ ਘੁਲਣ ਨਹੀਂ ਦਿੰਦਾ ਜਿਸ ਕਾਰਨ ਪੱਥਰੀ ਦੀ ਸੰਭਾਵਨਾ ਰਹਿੰਦੀ ਹੈ।
ਉੱਲਟੀ ਦਸਤ ਦੀ ਪਰੇਸ਼ਾਨੀ – ਹਲਦੀ ਦੀ ਜ਼ਿਆਦਾ ਵਰਤੋਂ ਨਾਲ ਉਲਟੀਆਂ ਅਤੇ ਦਸਤ ਵੀ ਹੋ ਸਕਦੇ ਹਨ। ਇਸ ‘ਚ ਮੌਜੂਦ ਕਰਕੁਮਿਨ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਵਧਾ ਸਕਦਾ ਹੈ ਜਿਸ ਨਾਲ ਉਲਟੀਆਂ ਅਤੇ ਦਸਤ ਹੋਣ ਦੀ ਸੰਭਾਵਨਾ ਹੈ। ਇਸ ਲਈ ਹਲਦੀ ਦੀ ਵਰਤੋਂ ਸੀਮਿਤ ਮਾਤਰਾ ‘ਚ ਕਰਨੀ ਚਾਹੀਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ.ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।