ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਅੱਜ ਪੰਜਾਬ ਦੇ ਬਿਜਲੀ ਮੰਤਰੀ ਗੁਰਜੀਤ ਸਿੰਘ ਰਾਣਾ ਦੇ ਵਿਰੁੱਧ ਦਾਇਰ ਪਟੀਸ਼ਨ ਤੇ ਸੁਣਵਾਈ ਮੁਲਤਵੀ ਕਰ ਦਿੱਤੀ ਗਈ|
ਹਾਈਕੋਰਟ ਵਿਚ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਰਾਜ ਦੇ ਬਿਜਲੀ ਮੰਤਰੀ ਗੁਰਜੀਤ ਸਿੰਘ ਰਾਣਾ ਦੀ ਪਾਵਰ ਪਲਾਂਟ ਕੰਪਨੀ ਸਰਕਾਰ ਦੇ ਬਿਜਲੀ ਬੋਰਡ ਨੂੰ ਬਿਜਲੀ ਪ੍ਰਦਾਨ ਕਰ ਰਹੀ ਹੈ| ਇਸ ਲਈ ਰਾਣਾ ਨੂੰ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ|
ਅਦਾਲਤ ਵਿਚ ਸੁਣਵਾਈ ਤੋਂ ਬਾਅਦ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਅਤੇ ਕੋਈ ਆਦੇਸ਼ ਨਹੀਂ ਦਿੱਤਾ ਗਿਆ|















