ਹਿਮਾਚਲ ਪ੍ਰਦੇਸ਼ : ਕਾਰ ਖੱਡ ‘ਚ ਡਿੱਗਣ ਨਾਲ 3 ਲੋਕਾਂ ਦੀ ਮੌਤ

ਸ਼ਿਮਲਾ ਹਿਮਾਚਲ ਪ੍ਰਦੇਸ਼ ‘ਚ ਸ਼ਿਮਲਾ ਜ਼ਿਲ੍ਹੇ ਦੇ ਰਾਮਪੁਰ ਇਲਾਕੇ ‘ਚ ਸੋਮਵਾਰ ਨੂੰ ਇਕ ਕਾਰ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਹਾਦਸਾ ਖਨੋਟੂ ਪਿੰਡ ਕੋਲ ਉਸ ਸਮੇਂ ਵਾਪਰਿਆ, ਜਦੋਂ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ। ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀ ਨੂੰ ਬਚਾਇਆ।
ਮ੍ਰਿਤਕਾਂ ਦੀ ਪਛਾਣ ਪ੍ਰਕਾਸ਼ ਚੰਦ ਨੇਗੀ, ਮਹਾਵੀਰ ਅਤੇ ਓਂਕਾਰ ਵਜੋਂ ਹੋਈ ਹੈ, ਜਦੋਂ ਕਿ ਜ਼ਖ਼ਮੀ ਦੀ ਪਛਾਣ ਯਗਿਆਦੱਤ ਵਜੋਂ ਹੋਈ ਹੈ। ਜ਼ਖ਼ਮੀਆਂ ਨੂੰ ਮਹਾਤਮਾ ਗਾਂਧੀ ਮੈਡੀਕਲ ਸੇਵਾ ਕੰਪਲੈਕਸ ਖਨੇਰੀ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਸ਼ਿਮਲਾ ਦੇ ਪੁਲਸ ਸੁਪਰਡੈਂਟ ਸੰਜੀਵ ਗਾਂਧੀ ਨੇ ਕਿਹਾ ਕਿ ਅੱਗੇ ਦੀ ਜਾਂਚ ਜਾਰੀ ਹੈ।