ਨਵੀਂ ਦਿੱਲੀ : ਵਿਸ਼ਵ ਕੱਪ ਟੀ-20 ਟੂਰਨਾਮੈਂਟ ਦਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲਾ ਮੈਚ ਹੁਣ ਕੋਲਕਾਤਾ ਵਿਚ ਖੇਡਿਆ ਜਾਵੇਗਾ। ਪਹਿਲਾਂ ਇਹ ਮੈਚ 19 ਮਾਰਚ ਨੂੰ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਖੇਡਿਆ ਜਾਣਾ ਸੀ। ਦੋਨਾਂ ਟੀਮਾਂ ਵਿਚਾਲੇ ਹੁਣ ਇਹ ਮਹਾਂਮੁਕਾਬਲਾ ਈਡਨ ਗਾਰਡਨ ਸਟੇਡੀਅਮ ਵਿਚ ਹੋਵੇਗਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਧਰਮਸ਼ਾਲਾ ਵਿਚ ਇਸ ਮੈਚ ਨੂੰ ਲੈ ਕੇ ਕਾਫੀ ਵਿਵਾਦ ਚੱਲ ਰਿਹਾ ਸੀ। ਪਾਕਿਸਤਾਨੀ ਕ੍ਰਿਕਟ ਟੀਮ ਵਲੋਂ ਵੀ ਧਰਮਸ਼ਾਲਾ ਵਿਖੇ ਮੈਚ ਖੇਡਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਇਹ ਮੈਚ ਕੋਲਕਾਤਾ ਵਿਖੇ ਖੇਡਿਆ ਜਾਵੇਗਾ।















