ਹੁੱਡਾ ਖਿਲਾਫ ਈ.ਡੀ. ਦਾ ਸ਼ਿਕੰਜਾ

10ਰੋਹਤਕ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਜ਼ਮੀਨ ਵੰਡ ਦੇ ਇੱਕ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਹੁੱਡਾ ਖਿਲਾਫ ਕੇਸ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਐਸੋਸੀਏਟਿਡ ਜਨਰਲਜ਼ ਲਿਮਟਿਡ ਖਿਲਾਫ ਵੀ ਕੇਸ ਦਰਜ ਕੀਤਾ ਗਿਆ ਹੈ।
ਕਾਬਲੇਗੌਲ ਹੈ ਕਿ ਹੁੱਡਾ ਖਿਲਾਫ 2005 ਵਿੱਚ ਐਸੋਸੀਏਟਿਡ ਜਨਰਲਜ਼ ਲਿਮਟਿਡ ਨੂੰ ਪੰਚਕੂਲਾ ਵਿੱਚ ਇੱਕ ਪਲਾਟ ਨੂੰ ਮੁੜ ਅਲਾਟ ਕਰਨ ਦਾ ਇਲਜ਼ਾਮ ਹੈ। ਇਸ ਤੋਂ ਪਹਿਲਾਂ ਹਰਿਆਣਾ ਸਟੇਟ ਵਿਜੀਲੈਂਸ ਬਿਊਰੋ ਨੇ ਵੀ ਹੁੱਡਾ ਸਣੇ ਸ਼ਹਿਰੀ ਵਿਕਾਸ ਅਥਾਰਿਟੀ ਦੇ ਚਾਰ ਅਧਿਕਾਰੀਆਂ ਖਿਲਾਫ ਧੋਖਾਧੜੀ ਤੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਸੀ।
ਹੁਣ ਈ.ਡੀ. ਨੇ ਸਾਬਕਾ ਮੁੱਖ ਮੰਤਰੀ ਸਣੇ ਕਈ ਕਾਂਗਰਸੀ ਲੀਡਰਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ। ਈ.ਡੀ. ਨੇ ਹੁੱਡਾ ਖਿਲਾਫ ਇਹ ਕੇਸ ਪੀ.ਐਮ.ਐਲ.ਏ. (ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ) ਤਹਿਤ ਕੇਸ ਦਰਜ ਕੀਤਾ ਹੈ।