ਹੋਟਲ-ਰੇਲਵੇ ਸਟੇਸ਼ਨ ‘ਤੇ ਹੋਵੇਗਾ ਧਮਾਕਾ! ਹੈਦਰਾਬਾਦ ਪੁਲਸ ਨੂੰ ਪਈਆਂ ਭਾਜੜਾਂ

ਹੈਦਰਾਬਾਦ – ਹੈਦਰਾਬਾਦ ਵਿਚ ਐਤਵਾਰ ਵਾਲੇ ਦਿਨ ਸ਼ਹਿਰ ਦੀਆਂ ਕਈ ਥਾਵਾਂ ’ਤੇ ਬੰਬ ਧਮਾਕੇ ਕਰਨ ਦੀ ਧਮਕੀ ਵਾਲੀਆਂ ਈਮੇਲਾਂ ਮਿਲਣ ਦੀ ਸੂਚਨਾ ਮਿਲੀ। ਇਸ ਧਮਕੀ ਤੋਂ ਬਾਅਦ ਸਥਾਨਕ ਪੁਲਸ ਨੇ ਸ਼ਹਿਰ ਦੀ ਸੁਰੱਖਿਆ ਵਧਾ ਦਿੱਤੀ ਹੈ। ਪੁਲਸ ਨੇ ਕਿਹਾ ਕਿ ਇਸ ਦੌਰਾਨ ਸ਼ੱਕੀ ਥਾਵਾਂ ਦੀ ਜਾਂਚ ਕੀਤੀ ਗਈ। ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਗਸ਼ਤ ਵਧਾਈ ਗਈ ਹੈ। ਪੁਲਸ ਨੇ ਨਾਲ ਹੀ ਸਾਵਧਾਨੀ ਵਾਲੇ ਸੁਰੱਖਿਆ ਉਪਾਅ ਵੀ ਅਪਣਾਏ ਹਨ।
ਜਾਣਕਾਰੀ ਮੁਤਾਬਕ ਈਮੇਲ ਵਿੱਚ ਕਾਚੀਗੁੜਾ ਸਥਿਤ Hotel Tourist Plaza ਅਤੇ Kacheguda Railway Station ‘ਤੇ ਬੰਬ ਧਮਾਕਿਆਂ ਦੀ ਧਮਕੀ ਦਿੱਤੀ ਗਈ ਸੀ। ਰਿਲੀਜ਼ ਅਨੁਸਾਰ ਪੁਲਸ ਨੇ ਲੋਕਾਂ ਨੂੰ ਅਫਵਾਹਾਂ ਵੱਲ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਸਾਈਬਰ ਅਪਰਾਧ ਪੁਲਸ ਧਮਕੀ ਭਰੇ ਈਮੇਲ ਭੇਜਣ ਵਾਲਿਆਂ ਦੀ ਪਛਾਣ ਕਰਨ ਤੇ ਉਨ੍ਹਾਂ ਦਾ ਪਤਾ ਲਾਉਣ ਲਈ ਕੰਮ ਕਰ ਰਹੀ ਹੈ।