ਕੌਮੇਡੀਅਨ ਕਪਿਲ ਸ਼ਰਮਾ ਨੇ ਆਪਣੇ ਇਨਸਟਾਗ੍ਰਾਮ ‘ਤੇ ਬਹੁਤ ਹੀ ਖ਼ਾਸ ਤਸਵੀਰਾ ਪੋਸਟ ਕੀਤੀ ਹੈ। ਇਸ ਤਸਵੀਰ ਵਿੱਚ ਦਬੰਗ ਖ਼ਾਨ ਯਾਨੀ ਕਿ ਸਲਮਾਨ ਖ਼ਾਨ ਨਜ਼ਰ ਆ ਰਿਹਾ ਹੈ, ਪਰ ਇਸ ਤਸਵੀਰ ਵਿੱਚ ਉਸ ਨਾਲ ਇੱਕ ਹੋਰ ਖ਼ਾਸ ਸ਼ਖਸ ਸੁਨੀਲ ਗਰੋਵਰ ਵੀ ਨਜ਼ਰ ਆ ਰਿਹਾ ਹੈ। ਜੀ ਹਾਂ, ਲੰਬੇ ਸਮੇਂ ਤੋਂ ਬਾਅਦ ਇਹ ਦੋਵੇਂ ਇਕੱਠੇ ਨਜ਼ਰ ਆਏ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕਪਿਲ ਸ਼ਰਮਾ ਨੇ ਲਿਖਿਆ, ”ਬ੍ਰਦਰਜ਼ ਨਾਈਟ … ਹੈਪੀ ਬਰਥਡੇਅ ਸੋਹੇਲ ਖ਼ਾਨ।” ਇਸ ਤਸਵੀਰ ਨਾਲ ਉਸ ਨੇ ਸੁਨੀਲ ਗਰੋਵਰ ਨੂੰ ਵੀ ਟੈਗ ਕੀਤਾ ਹੈ। ਇਸ ਤਸਵੀਰ ਨੂੰ ਫ਼ੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਤਕ ਇਸ ਤਸਵੀਰ ਨੂੰ ਇੱਕ ਮਿਲੀਅਨ ਤੋਂ ਜ਼ਿਆਦਾ ਲਾਈਕਸ ਮਿਲ ਚੁੱਕੇ ਹਨ।
ਜੇਕਰ ਗੱਲ ਕਰੀਏ ਕਪਿਲ ਸ਼ਰਮਾ ਤੇ ਸੁਨੀਲ ਗਰੋਵਰ ਦੇ ਰਿਸ਼ਤਿਆਂ ਦੀ ਤਾਂ ਪਿਛਲੇ ਸਾਲ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਨੋਕ-ਝੋਕ ਹੋ ਗਈ ਸੀ ਜਿਸ ਦੇ ਚਲਦਿਆਂ ਸੁਨੀਲ ਗਰੋਵਰ ਨੇ ਕਪਿਲ ਦੇ ਸ਼ੋਅ ਨੂੰ ਛੱਡ ਦਿੱਤਾ ਸੀ।












