ਨਵੀਂ ਦਿੱਲੀ- ਕਾਨੂੰਨ ਇਨਫੋਰਸਮੈਂਟ ਏਜੰਸੀਆਂ ਨੇ ਗੁਜਰਾਤ ਤੱਟ ਤੋਂ ਦੂਰ ਅੰਤਰਰਾਸ਼ਟਰੀ ਸਮੁੰਦਰੀ ਸਰਹੱਦ ਕੋਲ 1,800 ਕਰੋੜ ਰੁਪਏ ਮੁੱਲ ਦਾ 300 ਕਿਲੋਗ੍ਰਾਮ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ਾਹ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਇਸ ਬਾਰੇ ਜਾਣਕਾਰੀ ਸਾਂਝੇ ਕਰਦੇ ਹੋਏ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਜੜ੍ਹ ਤੋਂ ਖ਼ਤਮ ਕਰਨ ‘ਚ ਜੁਟੀ ਹੈ।
ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ ‘ਤੇ ਲਿਖਿਆ,”ਨਸ਼ਾ ਮੁਕਤ ਭਾਰਤ ਬਣਾਉਣ ਦੀ ਲਗਾਤਾਰ ਕੋਸ਼ਿਸ਼ ‘ਚ ਅੰਤਰਰਾਸ਼ਟਰੀ ਸਰਹੱਦ ਕੋਲ 1,800 ਕਰੋੜ ਰੁਪਏ ਮੁੱਲ ਦਾ 300 ਕਿਲੋਗ੍ਰਾਮ ਨਸ਼ੀਲਾ ਪਦਾਰਥ ਜ਼ਬਤ ਕਰ ਕੇ ਉਕ ਵੱਡੀ ਉਪਲੱਬਧੀ ਹਾਸਲ ਕੀਤੀ ਗਈ।” ਗ੍ਰਹਿ ਮੰਤਰੀ ਨੇ ਕਿਹਾ ਕਿ ਸਮੁੰਦਰ ‘ਚ ਇਹ ਮੁਹਿੰਮ ਨਸ਼ੀਲੇ ਪਦਾਰਥਾਂ ਦੀ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਮੋਦੀ ਸਰਕਾਰ ਦੇ ਦ੍ਰਿਸ਼ਟੀਕੋਣ ਦੀ ਸਫ਼ਲਤਾ ਦਾ ਇਕ ਸ਼ਾਨਦਾਰ ਉਦਾਹਰਣ ਹੈ। ਉਨ੍ਹਾਂ ਨੇ ਗੁਜਰਾਤ ਪੁਲਸ ਦੇ ਅੱਤਵਾਦ ਵਿਰੋਧੀ ਦਸਤੇ (ਏਟੀਐੱਸ) ਅਤੇ ਇੰਡੀਅਨ ਕੋਸਟ ਗਾਰਡ ਦੀ ਸਫ਼ਲਤਾ ਦੀ ਸ਼ਲਾਘਾ ਕੀਤੀ।