ਜੰਮੂ-ਕਸ਼ਮੀਰ- ਸ਼੍ਰੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਕਾਮਾਖਿਆ-ਸ਼੍ਰੀ ਮਾਤਾ ਵੈਸ਼ਨੋ ਦੇਵੀ ਕੱਟੜਾ ਦਰਮਿਆਨ ਹਫਤਾਵਾਰ ਰੇਲ ਗੱਡੀ ਸ਼ੁਰੂ ਹੋਣ ਜਾ ਰਹੀ ਹੈ।
ਅਜਿਹਾ ਸ਼ਰਧਾਲੂਆਂ ਦੀ ਸਹੂਲਤ ਹੇਤੂ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਰੇਲ ਗੱਡੀ 15, 22, 29 ਨਵੰਬਰ ਅਤੇ 6 ਦਸੰਬਰ ਨੂੰ ਕਾਮਾਖਿਆ ਤੋਂ ਚੱਲੇਗੀ। ਸ਼੍ਰੀ ਮਾਤਾ ਵੈਸ਼ਨੋ ਦੇਵੀ ਤੋਂ ਹਰੇਕ ਬੁੱਧਵਾਰ 18, 25 ਅਤੇ 9 ਦਸੰਬਰ ਨੂੰ ਚੱਲੇਗੀ। ਤਿਉਹਾਰਾਂ ਦੇ ਸੀਜਨ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।