ਬਠਿੰਡਾ : ਪੰਜਾਬ ਦੇ ਆਪਣੇ ਤਿੰਨ ਦਿਨਾਂ ਦੌਰੇ ‘ਤੇ ਆਏ ਰਾਹੁਲ ਗਾਂਧੀ ਨੇ ਜਿਥੇ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਅਕਾਲੀ ਸਰਕਾਰ ਨੂੰ ਦੋਸ਼ੀ ਠਹਿਰਾਇਆ, ਉਥੇ ਉਨ੍ਹਾਂ ਇਸ ਕਾਂਡ ‘ਚ ਸ਼ਹੀਦ ਹੋਏ ਸਿੱਖਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ। ਕੱਲ ਆਪਣੇ ਪੰਜਾਬ ਦੌਰੇ ਦੇ ਦੂਜੇ ਦਿਨ ਉਹ ਭਗਵਾਨਗੜ੍ਹ ਤੋਂ ਰੋਸ ਯਾਤਰਾ ਸ਼ੁਰੂ ਕਰਨਗੇ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਇਨ੍ਹਾਂ ਦੋ ਦਿਨਾਂ ‘ਚ ਲੱਗਭਗ 14 ਕਿਲੋਮੀਟਰ ਦਾ ਪੈਦਲ ਸਫਰ ਤੈਅ ਕਰਨਗੇ।