ਤੇਜਿੰਦਰ ਕੌਰ ਦੀ ਅੰਤਿਮ ਅਰਦਾਸ ਮੌਕੇ ਭਾਵ ਭਿੰਨੀਆਂ ਸਰਧਾਂਜਲੀਆਂ ਭੇਂਟ

6ਐਸ.ਏ.ਐਸ ਨਗਰ/ਚੰਡੀਗੜ੍ਹ : ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਸ੍ਰੀ ਸੁਰਿੰਦਰ ਸਿੰਘ ਤੇਜ ਦੀ ਸੁਪਤਨੀ ਸ੍ਰੀਮਤੀ ਤੇਜਿੰਦਰ ਕੌਰ ਜਿਨਾਂ੍ਹ ਦਾ ਕੇ ਪਿਛਲੇ ਦਿਨੀ ਦੇਹਾਂਤ ਹੋ ਗਿਆ ਸੀ ਦੀ ਅੰਤਿਮ ਅਰਦਾਸ ਗੁਰਦੁਆਰਾ ਨਾਭਾ ਸਾਹਿਬ ਵਿਖੇ ਕੀਤੀ ਗਈ । ਇਸ ਤੋਂ ਪਹਿਲਾਂ ਉਨਾਂ੍ਹ ਦੇ ਜੀਰਕਪੁਰ ਸਥਿਤ  ਗ੍ਰਹਿ ਵਿਖੇ ਪਾਠ ਦੇ ਭੋਗ ਪਾਏ ਗਏ ਜਿਸ ਵਿਚ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਵਿਸ਼ੇਸ ਤੌਰ ਤੇ ਸ਼ਾਮਲ ਹੋਏ।
ਗੁਰਦੁਆਰਾ ਨਾਭਾ ਸਾਹਿਬ ਵਿਖੇ ਅੰਤਿਮ ਅਰਦਾਸ ਵਿਚ ਧਾਰਮਿਕ ਸਮਾਜਿਕ ਰਾਜਨੀਤਿਕ  ਸਭਿਆਚਾਰਕ ਜਥੇਬੰਦੀਆਂ ਦੇ ਆਗੂਆਂ ਸਮੇਤ ਸਿੱਖ ਬੁਧੀਜੀਵੀ, ਸੀਨੀਅਰ ਆਈ.ਏ.ਐਸ ਅਧਿਕਾਰੀ ਅਤੇ ਪੰਜਾਬ ਭਰ ਚੋਂ ਪੁੱਜੇ ਪੱਤਰਕਾਰ ਸਾਹਿਬਾਨਾਂ ਵੱਲੋਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ । ਇਸ ਤੋਂ ਪਹਿਲਾਂ ਰਾਗੀ ਸਿੰਘਾਂ ਵੱਲੋਂ ਇਲਾਹੀ ਗੁਰਬਾਣੀ ਦਾ ਵੈਰਾਗਮਈ ਕੀਰਤਨ ਵੀ ਕੀਤਾ ਗਿਆ ।  ਇਸ ਮੌਕੇ ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ਼ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਸੂਚਨਾ ਤੇ ਲੋਕ ਸੰਪਕਰ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਸਮੇਤ ਕਰੀਬ 110 ਵੱਖ ਵੱਖ ਜਥੇਬੰਦੀਆਂ ਵੱਲੋਂ ਭੇਜੇ ਸ਼ੋਕ ਸੰਦੇਸ਼ਾਂ ਵਿੱਚ ਵਿਛੜੀ ਰੂਹ ਨੂੰ ਸਰਧਾਂਜਲੀ ਭੇਂਟ ਕਰਦਿਆਂ ਪਰਿਵਾਰ ਅਤੇ ਸਮਾਜ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ । ਇਸ ਮੌਕੇ ਅਮਰੀਕਾ, ਕਨੇਡਾ, ਅਸਟ੍ਰੇਲੀਆ, ਇੰਗਲੈਂਡ ਅਤੇ ਹੋਰਨਾ ਦੇਸ਼ਾਂ ਵਿੱਚ ਰਹਿ ਰਹੇ ਪੰਜਾਬੀਆਂ ਅਤੇ ਸਿੱਖ ਸੰਸਥਾਵਾਂ ਵੱਲੋਂ ਵੀ ਆਪਣੇ ਸ਼ੋਕ ਸੰਦੇਸ਼ ਭੇਜੇ ਗਏ।
ਇਸ ਤੋਂ ਪਹਿਲਾਂ ਪਰਿਵਾਰ ਵੱਲੋਂ ਪੰਜਾਬੀ ਟ੍ਰਿਬਿਊਨ ਦੇ ਸਾਬਕਾ ਸਹਾਇਕ ਸੰਪਾਦਕ  ਕਰਮਜੀਤ ਸਿੰਘ ਨੇ ਪਰਿਵਾਰ ਵੱਲੋਂ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਈਆਂ ਸੰਗਤਾਂ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ ਅਤੇ ਸਵਰਗੀ ਤੇਜਿੰਦਰ ਕੌਰ ਦੇ ਜੀਵਨ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਉਹ ਸਮਾਜ ਵਿੱਚ ਵਿਦਿਆ ਨੂੰ ਫੈਲਾਉਣ ਲਈ ਇਕ ਚਿਰਾਗ ਦਾ ਕੰਮ ਕਰਦੇ ਸਨ ਅਤੇ ਉਨਾਂ੍ਹ ਵਿਦਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਬਾਰੇ ਦਸਦਿਆਂ ਕਿਹਾ ਕਿ ਅਜਿਹੇ ਇਨਸਾਨ ਵਿਰਲੇ ਹੁੰਦੇ ਹਨ ਜਿਹੜੇ ਤਨੋਮਨੋ ਬਿਨਾਂ੍ਹ ਲਾਲਚ ਤੋਂ ਵਿਦਿਆ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਪਣਾ ਜੀਵਨ ਸਮਰਪਿਤ ਕਰਦੇ ਹਨ ਜਿਨਾਂ੍ਹ ਵਿਚੋਂ ਸਵਰਗੀ ਤੇਜਿੰਦਰ ਕੌਰ ਇਕ ਸਨ ।
ਅੰਤਿਮ ਅਰਦਾਸ ਵਿਚ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਮੁੱਖ ਸੰਸਦੀ ਸਕੱਤਰ ਸ੍ਰੀ ਐਨ.ਕੇ. ਸ਼ਰਮਾ, ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਬੀਬੀ ਪਰਮਜੀਤ ਕੌਰ ਲਾਂਡਰਾਂ, ਟ੍ਰਿਬਿਊਨ ਅਖ਼ਬਾਰ ਦੇ ਐਡੀਟਰ ਇਨ ਚੀਫ ਹਰੀਸ਼ ਖਰੇ, ਕਾਂਗਰਸੀ ਆਗੂ ਜਸਪਾਲ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੰਜਾਬ ਯੂਨੀਵਰਸਿਟੀ ਚੰਡੀਗੜ੍ਰ, ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਕਈ ਪ੍ਰੋਫੈਸਰ ਸਾਹਿਬਾਨ, ਸੀਨੀਅਰ ਆਈ.ਏ.ਐਸ ਅਫਸਰ ਸ. ਜਸਪਾਲ ਸਿੰਘ, ਸ੍ਰੀਮਤੀ ਅੰਜਲੀ ਭਾਵੜਾ, ਸਵਰਗੀ ਤੇਜਿੰਦਰ ਕੌਰ ਦੀ ਸੁਪੱਤਰੀ ਗੁਰਨੀਤ ਕੌਰ ਆਈ.ਏ.ਐਸ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ ।

LEAVE A REPLY