ਮਿਸ਼ਨ ਇੰਦਰ ਧਨੁਸ਼ ਤਹਿਤ ਬੱਚਿਆਂ ਦਾ ਕਰਵਾਇਆ ਜਾਵੇ ਪੂਰਨ ਟੀਕਾਕਰਣ : ਸਿੱਧੂ

2ਮਹਿਲ ਕਲਾਂ/ ਬਰਨਾਲਾ  : ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਪ੍ਰਚਾਰ ਇਕਾਈ ਫ਼ਿਰੋਜਪੁਰ ਅਤੇ ਸ਼ਿਮਲਾ ਵੱਲੋਂ ਜੱਚਾ ਬੱਚਾ ਸਿਹਤ ਅਤੇ ਮਿਸ਼ਨ ਇੰਦਰਧਨੁਸ਼ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਮਹਿਲ ਕਲਾਂ (ਬਰਨਾਲਾ) ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ‘ਚ ਡਿਪਟੀ ਕਮਿਸ਼ਨਰ ਬਰਨਾਲਾ ਸ. ਗੁਰਲਵਲੀਨ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸੈਮੀਨਾਰ ਦੌਰਾਨ ਡਿਪਟੀ ਕਮਿਸ਼ਨਰ ਸ. ਸਿੱਧੂ ਨੇ ਆਪਣੇ ਸੰਬੋਧਨ ਵਿੱਚ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਆਮ ਲੋਕਾਂ ਨੂੰ ਬੱਚਿਆਂ  ਦਾ ਪੂਰਨ ਟੀਕਾਕਰਣ ਕਰਵਾਉਣ ਅਤੇ  ਗਰਭਵਤੀ ਮਹਿਲਾਵਾਂ ਨੂੰ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਪ੍ਰਧਾਨ ਮੰਤਰੀ ਜਨ ਧਨ ਯੋਜਨ, ਪ੍ਰਧਾਨ ਮੰਤਰੀ ਜੀਵਨ ਜਯੋਤੀ ਯੋਜਨਾ, ਸੁਕੰਨਿਆ ਸਮਰਿਧੀ ਯੋਜਨਾ ਅਤੇ ਅਟਲ ਪੈਨਸ਼ਨ ਯੋਜਨਾ ਦਾ ਵੀ ਆਮ ਲੋਕ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਮੌਕੇ ਖੇਤਰੀ ਪ੍ਰਚਾਰ ਅਧਿਕਾਰੀ ਫਿਰੋਜਪੁਰ ਸ੍ਰੀਮਤੀ ਨੀਲਮ ਪਾਠਕ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਦੱਸਿਆ ਇਸ ਸੈਮੀਨਾਰ ਦਾ ਟੀਕਾਕਰਣ, ਜੱਚਾ ਬੱਚਾ ਦੀ ਸਿਹਤ ਸਬੰਧੀ ਅਤੇ ਭਾਰਤ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਪ੍ਰਧਾਨ ਮੰਤਰੀ ਜਨ ਧਨ ਯੋਜਨ, ਪ੍ਰਧਾਨ ਮੰਤਰੀ ਜੀਵਨ ਜਯੋਤੀ ਯੋਜਨਾ, ਸੁਕੰਨਿਆ ਸਮਰਿਧੀ ਯੋਜਨਾ ਅਤੇ ਅਟਲ ਪੈਨਸ਼ਨ ਯੋਜਨਾ ਬਾਰੇ ਆਮ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕ ਪੈਦਾ ਕਰਨਾ ਹੈ। ਸੈਮੀਨਾਰ ਦੌਰਾਨ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਮਹਿੰਦਰ ਸਿੰਘ ਨੇ ਟੀਕਾਕਰਣ ਸਬੰਧੀ ਅਤੇ  ਐਸ.ਐਮ.À. ਡਾ. ਕਮਲਜੀਤ ਸਿੰਘ ਨੇ ਇਸ ਸਬੰਧੀ ਭਲਾਈ ਸਕੀਮਾਂ ਬਾਰੇ ਦੱਸਿਆ। ਇਸ ਮੌਕੇ ਤੇ 0 ਤੋਂ 2 ਸਾਲ ਦੇ ਬੱਚਿਆਂ ਦੇ ਟੀਕਾਕਰਣ, ਅੱਖਾਂ ਅਤੇ ਦੰਦਾਂ ਦੀ ਸਾਫ ਸਫ਼ਾਈ ਬਾਰੇ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਤੋਂ ਇਲਾਵਾ ਐਸ. ਪੀ.À. ਸੰਗਰੂਰ ਸ. ਦਿਲਬਾਗ ਸਿੰਘ ਨੇ ਸੁਕੰਨਿਆ ਸਮਰਿਧੀ ਯੋਜਨਾ ਸਕੀਮ ਬਾਰੇ ਜਾਣਕਾਰੀ ਦਿੱਤੀ ਅਤੇ ਖਾਤੇ ਖੋਲਣ ਬਾਰੇ ਆਮ ਲੋਕਾਂ ਨੂੰ ਜਾਣਕਾਰੀ ਦਿੱਤੀ। ਸਹਾਇਕ ਮੈਨੇਜ਼ਰ ਸਟੇਟ ਬੈਂਕ ਆਫ਼ ਪਟਿਆਲਾ ਸ੍ਰੀ ਸੁਵੀਲ ਚੰੰਦ ਪਾਸਵਾਨ ਨੇ ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਯੋਜਨਾ ਬਾਰੇ ਲੋਕਾਂ ਨੂੰ ਦੱਸਿਆ।
ਇਸ ਮੌਕੇ ਸਕੂਲੀਂ ਵਿਦਿਆਰਥੀਆਂ ਦੇ ‘ਬੇਟੀ ਪੜਾਓ ਬੇਟੀ ਬਚਾਓ’ ਵਿਸ਼ੇ ਦੇ ਸਬੰਧ ਵਿੱਚ ਪੇਟਿੰਗ ਅਤੇ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂਆਂ ਨੂੰ ਇਨਾਮ ਵੀ ਦਿੱਤੇ ਗਏ।  ਇਸ ਮੌਕੇ ਸੀਡੀਪੀਓ ਸ੍ਰੀਮਤੀ ਰਵਿੰਦਰ ਪਾਲ ਕੌਰ, ਐਸ.ਈ.ਪੀ.À. ਸ. ਭਜਨ ਸਿੰਘ ਭੋਤਨਾ, ਪ੍ਰਿੰਸੀਪਲ ਸ੍ਰੀ ਮੋਰਗਨ ਅਖ਼ਤਰ, ਡਿਪਟੀ ਡੀ.ਈ.ਓ. ਸ੍ਰੀ ਸਵੰਤਤਰ ਕੁਮਾਰ, ਡਾ. ਪੂਨਮ, ਡਾ. ਅਮ੍ਰਿੰਤਪਾਲ ਕੌਰ, ਸਰਪੰਚ ਮਹਿਲ ਕਲਾਂ ਸ੍ਰੀਮਤੀ ਸੁਖਵੰਤ ਕੌਰ, ਸਰਪੰਚ ਕ੍ਰਿਪਾਲ ਸਿੰਘ ਵਾਲਾ ਸ੍ਰੀਮਤੀ ਕੁਲਵੰਤ ਕੌਰ  ਅਤੇ ਭਾਰੀ ਗਿਣਤੀ ਵਿੱਚ ਆਂਗਣਵਾੜੀ ਵਰਕਰ, ਆਸ਼ਾ ਵਰਕਰ ਅਤੇ ਵੱਖ ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਸੈਮੀਨਾਰ ਵਿੱਚ ਭਾਗ ਲਿਆ। ਇਸ ਮੌਕੇ ਆਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਵੀ ਕੀਤਾ ਗਿਆ।
ਰੈਲੀ ਅੱਜ ਮਹਿਲ ਕਲਾਂ ਵਿਖੇ ਆਯੋਜਿਤ ਕੀਤੀ ਗਈ। ਇਸ ਰੈਲੀ ਦਾ ਮੰਤਵ ਲੋਕਾਂ ਨੂੰ ਜੱਚਾ ਬੱਚਾ ਸਿਹਤ ਸਬੰਧੀ ਜਾਗਰੂਕ  ਕਰਨਾ ਸੀ। ਇਸ ਵਿੱਚ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਦੇ ਵਿਦਿਆਰਥੀਆਂ ਅਤੇ ਆਂਗਣਵਾੜੀ ਵਰਕਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਰੈਲੀ ਨੂੰ ਸਕੂਲ ਦੇ ਪ੍ਰਿੰਸੀਪਲ ਸ੍ਰੀ ਮੌਗਰਨ ਅਖ਼ਤਰ ਅਤੇ ਖੇਤਰੀ ਪ੍ਰਚਾਰ ਅਧਿਕਾਰੀ ਸ੍ਰੀਮਤੀ ਨੀਲਮ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਸਕੂਲ ਦੀਆਂ ਲੜਕੀਆਂ ਅਤੇ ਆਂਗਣਵਾੜੀ ਵਰਕਰਾਂ ਨੇ ‘ਟੀਕਾਕਰਣ ਲਗਾਓ ਬੱਚਿਆਂ ਨੂੰ ਬਚਾਓ’ ਆਦਿ ਨਾਅਰਿਆਂ ਨਾਲ ਆਮ ਲੋਕਾਂ ਨੂੰ ਟੀਕਾਕਰਣ ਸਬੰਧੀ ਜਾਗਰੂਕ ਕੀਤਾ। ਇਸ ਰੈਲੀ  ਨੂੰ ਪਿੰਡ ਦੀਆਂ ਵੱਖ-ਵੱਖ ਗਲੀਆਂ ਵਿੱਚੋਂ ਦੀ ਹੁੰਦੀ ਹੋਈ ਸਕੂਲ ਵਿੱਚ ਸਮਾਪਤ ਕੀਤਾ ਗਿਆ। ਖੇਤਰੀ ਪ੍ਰਚਾਰ ਅਧਿਕਾਰੀ ਫਿਰੋਜਪੁਰ ਸ੍ਰੀਮਤੀ ਨੀਲਮ ਪਾਠਕ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

LEAVE A REPLY